ਤਲਵਾੜਾ/ ਸ਼ੌਨੂੰ ਥਾਪਰ : ਸਤਿਗੁਰੂ ਨਾਨਕ ਪ੍ਰਗਟਿਆ, ਮਿਟੀ ਧੁੰਧ ਜਗ ਚਾਨਣੁ ਹੋਆ । ਪਿਹਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆ ਨੇ ਥਾਂ-ਥਾਂ ਲੰਗਰ ਲਗਾ ਕੇ ਸੰਗਤਂ ਦੀ ਸੇਵਾ ਕੀਤੀ।
ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਪੂਰਬ ਦੇ ਮੌਕੇ ਉੱਤੇ ਸਿੰਘ ਸਭਾ ਗੁਰੂਦੁਆਰਾ ਸੈਕਟਰ ਨੰਬਰ 2 ਤਲਵਾੜਾ ਦੇ ਸਮੂਹ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਕਾਸ਼ ਦਿਹਾੜਾ ਬਡੀ ਹੀ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰੂ ਜੀ ਦਾ ਲੰਗਰ ਵੀ ਅਟੁੱਟ ਵਰਤਾਇਆ ਗਿਆ।