ਪੰਜਾਬ : ਇੱਕ ਵਾਰ ਫਿਰ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਵਕੀਲ ਤੇ ਚੁੱਕੇ ਸਵਾਲ, ਦੇਖੋ ਵੀਡਿਓ

ਪੰਜਾਬ : ਇੱਕ ਵਾਰ ਫਿਰ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਵਕੀਲ ਤੇ ਚੁੱਕੇ ਸਵਾਲ, ਦੇਖੋ ਵੀਡਿਓ

ਅੰਮ੍ਰਿਤਸਰ : ਪੰਜਾਬ ਵਿੱਚ ਹੋਏ ਬਹਿਬਲ ਕਲਾ ਗੋਲੀ ਕਾਂਡ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਹੁਣ ਇੱਕ ਵਾਰ ਫਿਰ ਤੋਂ ਸਿਆਸਤ ਗਰਮਾਉਂਦੀ ਹੋਈ ਨਜ਼ਰ ਆਵੇਗੀ ਕਿਉਂਕਿ ਆਮ ਆਦਮੀ ਪਾਰਟੀ ਦੇ ਹੀ ਨੇਤਾ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਕੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ ਦੇ ਉੱਪਰ ਹੁਣ ਕਈ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਹੁਣ ਇੱਕ ਵਾਰ ਫਿਰ ਤੋਂ ਸਿਆਸਤ ਗਰਮਾਉਂਦੀ ਹੋਈ ਨਜ਼ਰ ਆਵੇਗੀ ਕਿਉਂਕਿ ਆਮ ਆਦਮੀ ਪਾਰਟੀ ਦੇ ਹੀ ਨੇਤਾ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਡਾਕਟਰ ਕੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ ਦੇ ਉੱਪਰ ਪਹਿਲਾਂ ਵੀ ਕਈ ਵਾਰ ਸਵਾਲੀਆ ਨਿਸ਼ਾਨ ਖੜੇ ਕੀਤੇ ਗਏ ਹਨ। ਲੇਕਿਨ ਹੁਣ ਉਹਨਾਂ ਵੱਲੋਂ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਆਪਣੇ ਪਾਰਟੀ ਨੂੰ ਦੁਬਾਰਾ ਤੋਂ ਕਟਗੇ ਦੇ ਵਿੱਚ ਖੜਾ ਘਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਵਕੀਲ ਵੱਲੋਂ ਸਹੀ ਤਰਕ ਪੇਸ਼ ਨਾ ਕੀਤੇ ਜਾਣ ਨੂੰ ਲੈ ਕੇ ਹੀ ਇੰਨੀ ਸਮਾਂ ਲੱਗ ਰਿਹਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਸਜਾ ਨਹੀਂ ਮਿਲ ਪਾ ਰਹੀ।

ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਜਦੋਂ ਵੀ ਤਰੀਕ ਭੁਗਤਨ ਵਾਸਤੇ ਪਹੁੰਚਦੇ ਹਨ ਤਾਂ ਆਪਣਾ ਇੱਕ ਅਲੱਗ ਹੀ ਵਕੀਲ ਲੈ ਕੇ ਪਹੁੰਚਦੇ ਹਨ। ਤਾਂ ਜੋ ਕਿ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ। ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਇਹ ਵੀਡੀਓ ਜਾਰੀ ਕਰਨ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਅਸੀਂ ਸ਼ਹੀਦੀ ਪੁਰਬ ਅਤੇ ਨਵਾਂ ਸਾਲ ਤਾਂ ਮਨਾ ਲਿੱਤਾ ਹੈ। ਲੇਕਿਨ ਗੁਰੂ ਗੋਬਿੰਦ ਸਿੰਘ ਜੀ ਦੇ ਦਿੱਤੇ ਹੋਏ ਸਿਧਾਂਤ ਤੇ ਅਸੀਂ ਨਹੀਂ ਚੱਲ ਪਾ ਰਹੇ ਜਿਸ ਨੂੰ ਲੈ ਕੇ ਉਹਨਾਂ ਦੇ ਮਨ ਵਿੱਚ ਕਾਫੀ ਮਲਾਲ ਖਾ ਰਿਹਾ ਸੀ। ਅੱਗੇ ਬੋਲਦੇ ਹੋਏ ਡਾਕਟਰ ਕੁਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਉਹ ਆਪਣੇ ਵਕੀਲ ਦੇ ਰਾਹੀਂ ਜੋ ਕੋਰਟ ਅੱਗੇ ਦਲੀਲ ਪੇਸ਼ ਕੀਤੀ ਜਾਵੇ। ਉਹ ਸਹੀ ਪੇਸ਼ ਕੀਤੀ ਜਾਵੇ ਤਾਂ ਜੋ ਕਿ ਕੋਟ ਕਪੀਰਾ ਗੋਲੀਕਾਂਡ ਨੂੰ ਲੈ ਕੇ ਦੋਸ਼ੀਆਂ ਨੂੰ ਸਜਾ ਮਿਲ ਸਕੇ ।

ਇੱਥੇ ਦੱਸਣ ਯੋਗ ਹੈ ਕਿ ਕੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਨੂੰ ਦੇਖਦੇ ਹੋਏ ਆਪਣੀ ਸਰਕਾਰੀ ਪਦ ਤੋਂ ਅਸਤੀਫਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਕੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਗੱਲ ਕੀਤੀ ਜਾ ਰਹੀ ਸੀ। ਲੇਕਿਨ ਹਜੇ ਤੱਕ 2 ਸਾਲ ਬੀਜਾਂ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਪਾ ਰਹੀ। ਜਿਸ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਕੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ ਅਤੇ ਆਪਣੇ ਹੀ ਸਰਕਾਰੀ ਵਕੀਲ ਉੱਤੇ ਸਵਾਲ ਖੜੇ ਕਰ ਦਿੱਤੇ ਹਨ। ਉਥੇ ਹੀ ਇਹ ਪਹਿਲੀ ਵਾਰ ਨਹੀਂ ਹੈ ਕਿ ਕੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ ਨੂੰ ਕਟਗੇਰੇ ਵਿੱਚ ਖੜਾ ਕੀਤਾ ਹੋਵੇ। ਇਸ ਤੋਂ ਪਹਿਲਾਂ ਜਦੋਂ ਅੰਮ੍ਰਿਤਸਰ ਦੇ ਵਿੱਚ ਮੈਡਿਟੋਰੀਅਲ ਸਕੂਲ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਵੇਲੇ ਵੀ ਉਹਨਾਂ ਵੱਲੋਂ ਸਵਾਲ ਖੜੇ ਕੀਤੇ ਗਏ ਸਨ ਹੁਣ ਵੇਖਣਾ ਹੋਵੇਗਾ ਕਿ ਕੁਵਰ ਪੇ ਪ੍ਰਤਾਪ ਸਿੰਘ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਕਿੱਦਾਂ ਭਖਦੀ ਹੈ।