ਪੰਜਾਬ : ਪੁਲਿਸ ਨੇ ਲੁਟਾਂ ਖੋਹਾਂ ਕਰਨ ਵਾਲੇ 3 ਆਰੋਪੀ ਕੀਤੇ ਗ੍ਰਿਫਤਾਰ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਲੁਟਾਂ ਖੋਹਾਂ ਕਰਨ ਵਾਲੇ 3 ਆਰੋਪੀ ਕੀਤੇ ਗ੍ਰਿਫਤਾਰ, ਦੇਖੋ ਵੀਡਿਓ

ਅਮ੍ਰਿਤਸਰ : ਥਾਣਾ ਮਕਬੂਲਪੁਰਾ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਵਲੋਂ ਲੁੱਟ ਖੋਹ ਦੀਆ ਵਾਰਦਾਤਾਂ ਕਰਨ ਵਾਲੇ 3 ਆਰੋਪਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਆਰੋਪਿਆਂ ਦੀ ਪਹਿਚਾਣ ਪਰਦੀਪ ਸਿੰਘ, ਵਰਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ੇਰਾਂ ਦੇ ਤੌਰ ਤੇ ਹੋਈ ਹੈ। ਥਾਣਾ ਮੁਖੀ ਮੋਹਿਤ ਕੁਮਾਰ ਨੇ ਦੱਸਿਆ ਕੀ ਪਿਛਲੇ ਦਿਨੀ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਦਰਖਾਸਤ ਦਿੱਤੀ ਸੀ, ਕਿ ਲੁਧਿਆਣੇ ਤੋਂ ਅੰਮ੍ਰਿਤਸਰ ਆਇਆ ਅਤੇ ਅੰਮ੍ਰਿਤਸਰ ਵੱਲਾ ਬਾਈਪਾਸ ਤੇ ਕੁੱਝ ਅਣਪਛਾਤੇ ਵਿਅਕਤਿਆਂ ਵੱਲੋਂ ਉਸਦੀ ਸਵਿਫਟ ਕਾਰ ਖੋਹ ਕੇ ਫਰਾਰ ਹੋ ਗਏ।

ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਹਿਤਾ ਚੌਂਕ ਦੇ ਨਜ਼ਦੀਕ ਤੋਂ ਹੀ ਕਾਰ ਨੂੰ ਬਰਾਮਦ ਕਰ ਲਿਆ। ਇਸ ਮਾਮਲੇ ਚ ਪੁਲਿਸ ਨੇ 3 ਵਿਅਕਤਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਕਾਰ ਸ਼ਮਸ਼ੇਰ ਸਿੰਘ ਸ਼ੇਰਾਂ ਦੇ ਘਰ ਤੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਪਿੱਛੇ 3 ਹੋਰ ਆਰੋਪੀ ਹਨ। ਜਿਨ੍ਹਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਤੇ ਗਗਨਦੀਪ ਸਿੰਘ ਅਤੇ ਗੁਰਜੰਟ ਸਿੰਘ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਸਟਰ ਮਾਈੰਡ ਲਾਵਪ੍ਰੀਤ ਸਿੰਘ ਸੀ। ਜਿਸ ਦੇ ਉੱਪਰ ਪਹਿਲਾਂ ਵੀ 8 ਦੇ ਕਰੀਬ ਮਾਮਲੇ ਦਰਜ ਹਨ ਅਤੇ ਪੁਲਿਸ ਦੇ ਵੱਲੋਂ ਰਹਿੰਦੇ ਤਿੰਨ ਆਰੋਪਿਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿੱਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਇਹ ਸਾਰੇ ਆਰੋਪੀ ਖੇਤੀਬਾੜੀ ਦਾ ਤੇ ਮਿਹਨਤ ਮਜ਼ਦੂਰੀ ਦਾ ਕਾਰੋਬਾਰ ਕਰਦੇ ਹਨ। ਜਿਸ ਵਿਚੋਂ ਦੋ ਆਰੋਪੀ ਤੇ ਨਸ਼ਾ ਤਸਕਰੀ ਦੇ ਮਾਮਲੇ ਵੀ ਦਰਜ ਹਨ।