ਪੰਜਾਬ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਤਰਨਤਾਰਨ : ਕੇਦਰ ਦੀ ਭਾਜਪਾ ਸਰਕਾਰ ਦੇ ਵਿਰੋਧ ਤਰਨਤਾਰਨ ਦੇ ਕਸਬਾ ਖਾਲੜਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਦੀ ਅਗਵਾਈ ਵਿੱਚ ਆਪਣੇ ਸਾਥੀਆਂ ਨਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਬੀ.ਕੇ.ਯੂ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਵਲੋਂ ਕੇਦਰ ਸਰਕਾਰ ਕੋਲੋ ਫਸਲਾਂ ਦੀ ਐਮ.ਐਸ.ਪੀ ਦੀ ਗਰੰਟੀ ਦੇਣ, ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰ ਉਪਰ ਕਰਜ਼ਿਆਂ ਨੂੰ ਮੁਆਫ਼ ਕਰਨਾ ਆਦਿ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ ਗਈ। ਇਸ ਤੋਂ ਇਲਾਵਾ ਸਿੱਧਵਾਂ ਵਲੋਂ ਆਪਣੀ ਯੂਨੀਅਨ ਦੀ ਤਰਫੋਂ 13 ਫਰਵਰੀ ਨੂੰ ਸ਼ੰਭੂ ਬਾਰਡਰ ਕੰਢੇ ਆਪਣੀ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਇਕੱਠੇ ਹੋਏ। ਕਿਸਾਨ ਮਜ਼ਦੂਰ ਜਥੇਬੰਦੀਆਂ ਉਪਰ ਸੁਟੇ ਗਏ ਅੱਥਰੂ ਗੈਸ ਦੇ ਗੋਲੇ ਅਤੇ ਕੀਤੀ ਗਈ ਲਾਠੀਚਾਰਜ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।

ਅਖੀਰ ਵਿੱਚ ਉਹਨਾਂ ਵਲੋਂ ਕਸਬਾ ਖਾਲੜਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਅਤੇ ਦੁਕਾਨਦਾਰਾਂ ਵਲੋਂ ਆਪੋ ਆਪਣੀਆਂ ਦੁਕਾਨਾਂ ਬੰਦ ਕਰਕੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ, ਇਸ ਸਾਥ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਇਸ ਮੌਕੇ ਤੇ ਗੁਰਬਾਜ਼ ਸਿੰਘ ਸਿੱਧਵਾਂ, ਇੰਦਰਜੀਤ ਸਿੰਘ ਭਿੱਖੀਵਿੰਡ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਲਾਡੀ, ਕਪਤਾਨ ਸਿੰਘ ਨਾਰਲਾ, ਅਜ਼ੀਤ ਸਿੰਘ ਸਿੱਧਵਾਂ, ਪ੍ਰਗਟ ਸਿੰਘ ਨਾਰਲੀ, ਬਲਵਿੰਦਰ ਸਿੰਘ, ਵਿੱਕੀ, ਗੁਰਮੇਲ ਸਿੰਘ, ਨਿਰਵੈਰ ਸਿੰਘ, ਸੁੱਖਾ ਸਿੰਘ, ਜੀਵਨ ਸਿੰਘ, ਸੁਖਰਾਜ ਸਿੰਘ ਫੌਜੀ ਆਦਿ ਹਾਜ਼ਰ ਸਨ।