ਪੰਜਾਬ : ਕਿਲਾ ਆਨੰਦਗੜ ਸਾਹਿਬ ਤੋ 'ਕਿਲਾ ਛੌੜ੍ ਦਿਵਸ' ਨਗਰ ਕੀਰਤਨ ਦੇ ਰੂਪ ਵਿਚ ਆਰੰਭ, ਦੇਖੋ ਵੀਡਿਓ  

ਪੰਜਾਬ : ਕਿਲਾ ਆਨੰਦਗੜ ਸਾਹਿਬ ਤੋ 'ਕਿਲਾ ਛੌੜ੍ ਦਿਵਸ' ਨਗਰ ਕੀਰਤਨ ਦੇ ਰੂਪ ਵਿਚ ਆਰੰਭ, ਦੇਖੋ ਵੀਡਿਓ  

ਆਨੰਦਪੁਰ ਸਾਹਿਬ : ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਛੇ ਅਤੇ ਸੱਤ ਪੋਹ ਦੀ ਦਰਮਿਆਨੀ ਰਾਤ ਨੂੰ ਸ੍ਰੀ ਅਨੰਦਪੁਰ ਸਾਹਿਬ ਜੀ ਧਰਤੀ ਨੂੰ ਸਦਾ ਲਈ ਅਲਵਿਦਾ ਆਖਦੇ ਹੋਏ ਕਿਲਾ ਅਨੰਦਗੜ੍ਹ ਸਾਹਿਬ ਨੂੰ ਆਪਣੇ ਪਰਿਵਾਰ ਨੂੰ ਨਾਲ ਲੈ ਕੇ ਸ੍ਰੀ ਅਨੰਦਾਂ ਦੀ ਪੁਰੀ ਨੂੰ ਅਲਵਿਦਾ ਆਖ ਦਿੱਤਾ ਸੀ। ਜਿੱਥੇ ਗੁਰੂ ਸਾਹਿਬ ਦੇ ਕਿਲੇ ਨੂੰ ਪਹਾੜੀ ਧਾਰ ਦੇ ਰਾਜਿਆਂ ਨੇ ਘੇਰਾ ਪਾ ਲਿਆ ਸੀ, ਉੱਥੇ ਹੀ ਮੁਗਲਾਂ ਨੇ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਨਾਲ ਧੋਖਾ ਕੀਤਾ ਅਤੇ ਕਿਲਾ ਛੱਡਣ ਤੋਂ ਬਾਅਦ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਸਮੇਤ ਆਪਣੇ ਘੋੜ ਸਵਾਰਾਂ ਨੂੰ ਨਾਲ ਲੈ ਕੇ ਹੋਰ ਧਰਤੀ ਵੱਲ ਚਾਲੇ ਪਾਣੇ ਸ਼ੁਰੂ ਕਰ ਦਿੱਤੇ।

ਅੱਜ ਛੇ ਅਤੇ ਸੱਤ ਪੋਹ ਦੀ ਦਰਮਿਆਨੀ ਰਾਤ ਨੂੰ ਕਿਲਾ ਅਨੰਦਗੜ੍ਹ ਸਾਹਿਬ ਤੋਂ ਇਸ ਸਾਲ ਵੀ ਨਗਰ ਕੀਰਤਨ ਕੱਢਿਆ ਗਿਆ ਜੋ ਕਿ ਉਹਨਾਂ ਵਿਰਾਗਮਈ ਪਲਾਂ ਨੂੰ ਯਾਦ ਕੀਤਾ ਜਾਂਦਾ ਹੈ, ਜਦੋਂ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਸਮੇਤ ਕਿਲਾ ਅਨੰਦਗੜ੍ਹ ਸਾਹਿਬ ਨੂੰ ਛੱਡਿਆ ਸੀ ਤੇ ਅੱਜ ਵੀ ਸੰਗਤਾਂ ਗੁਰੂ ਸਾਹਿਬ ਦੇ ਉਹਨਾਂ ਪਲਾਂ ਦੀ ਯਾਦ ਨੂੰ ਮੁੜ ਤੋਂ ਯਾਦ ਕਰਦੇ ਹੋਏ ਇੱਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪੰਜ ਨਿਸ਼ਾਨਚੀ ਸਿੰਘਾ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕਿਲਾ ਅਨੰਦਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਪੈਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਹੁੰਦਿਆਂ ਹੋਇਆ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚੋਂ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵੱਲ ਨੂੰ ਜਾਂਦਾ ਹੈ। ਜਿਸ ਦੇ ਵਿੱਚ ਵੱਖ-ਵੱਖ ਪੜਾਵਾਂ ਤੇ ਉਸ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਂਦਾ ਹੈ।

ਸਭ ਤੋਂ ਪਹਿਲਾ ਪੜਾਅ  ਸ੍ਰੀ ਅਨੰਦਪੁਰ ਸਾਹਿਬ ਦੇ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਹੁੰਦਾ ਹੈ ਜਿੱਥੇ ਪੰਜ ਪਿਆਰਾ ਸਾਹਿਬਾਨਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਕੀਤੀ ਜਾਂਦੀ ਹੈ, ਉੱਥੇ ਹੀ ਦੂਜਾ ਪੜਾਅ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਹੁੰਦਾ ਹੈ, ਜਿਸ ਤੋਂ ਬਾਅਦ ਲਗਾਤਾਰ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਇਹ ਨਗਰ ਕੀਰਤਨ ਸ੍ਰੀ ਕੀਰਤਪੁਰ ਸਾਹਿਬ ਵੱਲ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਜਾਂਦਾ ਹੈ, ਜਿੱਥੇ ਰਾਤ ਨੂੰ ਇਸ ਨਗਰ ਕੀਰਤਨ ਦਾ ਠਹਿਰਾਅ ਹੁੰਦਾ ਹੈ। ਇਤਿਹਾਸਕਾਰ ਦੱਸਦੇ ਹਨ ਕਿ ਜਿਹੜੇ ਰਸਤੇ ਤੇ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਗਏ ਸਨ, ਉਸੇ ਰਸਤੇ ਤੇ ਇਹ ਨਗਰ ਕੀਰਤਨ ਜਾਂਦਾ ਹੈ। ਜਦੋਂ ਇਹ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਦੇ ਕਿਲਾ ਨੰਦਗੜ੍ਹ ਸਾਹਿਬ ਤੋਂ ਆਰੰਭ ਹੋਇਆ ਤਾਂ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ ਅਤੇ ਇਸ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਕੀਤੀ ਗਈ। ਵੱਖ ਵੱਖ ਪਿੰਡਾਂ ਤੋਂ ਇਕੱਠੇ ਹੋਏ ਸੰਗਤਾਂ ਵੱਲੋਂ ਵਿਸ਼ੇਸ਼ ਤੌਰ ਤੇ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਹੈ। ਇਸ ਨਗਰ ਕੀਰਤਨ ਦੇ ਵਿੱਚ ਘੋੜੇ ਊਠ ਗੁਰੂ ਸਾਹਿਬਾਨ ਦੇ ਸਿੰਘ ਵੀ ਸ਼ਮੂਲੀਅਤ ਕਰਦੇ ਹਨ।