ਅੰਮਿ੍ਤਸਰ: ਅੱਜ 1984 ਦੇ ਦੰਗਾ ਪੀੜਤ ਪਰਿਵਾਰ ਇੱਕਠੇ ਹੋ ਕੇ ਸ਼੍ਰੀ ਆਕਾਲ ਤਖਤ ਸਾਹਿਬ ਪੁੱਜੇ। ਇਸ ਮੌਕੇ ਇਨ੍ਹਾਂ ਪਰਿਵਾਰਾਂ ਵਲੌ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕੀਤੀ ਗਈ। 1984 ਦੰਗਾ ਪੀੜਤ ਪਰਿਵਾਰਾਂ ਦੇ ਆਗੂ ਸੁਰਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ 40 ਸਾਲ ਤੋਂ ਸਿੱਖ ਦੰਗਾ ਪੀੜਤਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਤੇ ਨਾ ਹੀ 1984 ਦੇ ਸਿੱਖਾਂ ਦੇ ਕਾਤਲਾਂ ਨੂੰ ਅਜੇ ਤੱਕ ਕੋਈ ਸਜ਼ਾਵਾਂ ਹੋਈਆਂ ਹਨ, ਉਹ ਸ਼ਰੇਆਮ ਬਾਹਰ ਘੁੰਮ ਰਹੇ ਹਨ। ਉਹਨਾਂ ਕਿਹਾ ਕਿ ਕਈ ਸਰਕਾਰਾਂ ਆਈਆਂ ਤੇ ਗਈਆਂ ਮੈਂ ਤੇ ਆ ਗਿਆ ਪਰ ਸਾਨੂੰ ਲਾਰੇ ਹੀ ਲਗਾਏ ਗਏ । ਉਨਾਂ ਨੇ ਕਿਹਾ ਭਗਵੰਤ ਮਾਨ ਸਰਕਾਰ ਵੱਲੋਂ ਵੀ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਕਈ ਵਾਰ ਅਸੀਂ ਮੁੱਖ ਮੰਤਰੀ ਨੂੰ ਨਾਲ ਮਿਲਣ ਦਾ ਸਮਾਂ ਮੰਗਿਆ ਪਰ ਸਾਨੂੰ ਕੋਈ ਸਮਾਂ ਨਹੀਂ ਦਿੱਤਾ ਗਿਆ। ਜਿਹਦੇ ਚਲਦੇ ਅੱਜ ਅਸੀਂ ਸਾਰੇ ਇਕੱਠੇ ਹੋ ਕੇ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਚੰਡੀਗੜ੍ਹ ਨੂੰ ਕੂਚ ਕਰ ਰਹੇ ਹਾਂ ਤੇ ਚੰਡੀਗੜ੍ਹ ਜਾ ਕੇ ਸਾਡੀਆਂ ਬੀਬੀਆਂ ਮਰਨ ਵਰਤ ਤੇ ਬੈਠਣਗੀਆ । ਪੰਜਾਬ ਦੇ ਮਸਲੇ ਤੇ ਮੁੱਖ ਮੰਤਰੀ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ।
ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਕੀਤਾ ਸੀ ਕਿ ਦੰਗਾ ਪੀੜਿਤ ਪਰਿਵਾਰਾਂ ਨੂੰ ਵਸਾਇਆ ਜਾਵੇ। ਪਰ ਸਰਕਾਰ ਵੱਲੋਂ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਸਾਨੂੰ ਕੋਈ ਸਮਾਂ ਦਿੱਤਾ ਜਾ ਰਿਹਾ ਹੈ। ਇਸ ਮੌਕੇ 1984 ਦੇ ਦੰਗਾ ਪੀੜਤਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਅਸੀਂ ਚੰਡੀਗੜ੍ਹ ਨੂੰ ਕੂਚ ਕਰ ਰਹੇ ਹਾਂ । ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਸਾਡੀਆਂ ਬੀਬੀਆਂ ਮਰਨ ਵਰਤ ਤੇ ਬੈਠ ਰਹੀਆਂ ਹਨ । ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵੀ ਸਾਡੀ ਕੋਈ ਸੁਧ ਨਹੀਂ ਲਿੱਤੀ ਜਾ ਰਹੀ । ਇਸ ਮੌਕੇ ਦੰਗਾ ਪੀੜਿਤ ਪਰਿਵਾਰਾਂ ਵੱਲੋਂ ਹੱਥਾਂ ਦੇ ਵਿੱਚ ਮਿੱਟੀ ਦੇ ਤੇਲ ਦੀਆਂ ਬੋਤਲਾਂ ਫੜੀਆਂ ਹੋਈਆਂ ਸਨ।