- Advertisement -
Punjab Government Advertisement
HomeMohaliਪੰਜਾਬ : SDM ਨੇ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ...

ਪੰਜਾਬ : SDM ਨੇ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਦੇਖੋ ਵੀਡਿਓ

ਸ੍ਰੀ ਮੁਕਤਸਰ ਸਾਹਿਬ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਨੂੰ ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ ਵਲੋਂ ਹਰੀ ਝੰਡੀ ਦਿਖਾ ਕੇ ਬਠਿੰਡਾ ਜ਼ਿਲ੍ਹੇ ਲਈ ਰਵਾਨਾ ਕੀਤਾ ਗਿਆ। ਇਹ ਹਥਿਆਰਬੰਦ ਸੈਨਾ ਝੰਡਾ ਦਿਵਸ ਜਾਗਰੂਕਤਾ ਸਾਈਕਲ ਰੈਲੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਵਿਖੇ ਪਹੁੰਚੀ ਸੀ। ਜਿੱਥੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਰੈਲੀ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ, ਕੋਟਕਪੂਰਾ ਵਿਖੇ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਨਿਕ ਵਿਭਾਗ ਵੱਲੋਂ ਸਾਈਕਲ ਰੈਲੀ ਦੀ ਸ਼ੁਰੂਆਤ 7 ਨਵੰਬਰ ਨੂੰ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸੈਨਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਸੇਵਾ ਕਰਨ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕਾਂ ਦਾ ਸਨਮਾਨ ਕਰਨਾ ਬਣਦਾ ਹੈ। ਕਿਉਂਕਿ ਸੈਨਿਕ ਹੀ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਵਿੱਚੋਂ ਇੱਕ ਹੁੰਦੇ ਹਨ। ਇਨ੍ਹਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੇਸ਼ ਦੀ ਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page