ਪੰਜਾਬ: SGPC ਨੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਤੇ ਲਾਈ ਰੋਕ, ਦੇਖੋਂ ਵੀਡਿਓ

ਪੰਜਾਬ: SGPC ਨੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਤੇ ਲਾਈ ਰੋਕ, ਦੇਖੋਂ ਵੀਡਿਓ

ਅੰਮਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਵਲੋਂ ਸ਼ਰਧਾ ਤੇ ਸਤਿਕਾਰ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ਤੇ ਰੋਕ ਲਗਾਈ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤਾਂ ਵੱਲੋਂ ਸੁਝਾਅ ਅਤੇ ਮੈਂਬਰ ਸਾਹਿਬਾਨ ਵੱਲੋਂ ਸੁਝਾਅ ਦਿੱਤਾ ਗਿਆ ਕਿ ਜਿਹੜਾ ਪਾਲਕੀ ਸਾਹਿਬ ਜਾਂ ਗੁਰੂ ਗ੍ਰੰਥ ਸਾਹਿਬ ਉੱਤੇ ਪਰਫਿਊਮ ਵਰਤਿਆ ਜਾਂਦਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੇ ਇਹਦੀ ਸਪਰੇ ਤੇ ਰੋਕ ਲਗਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿਉਂਕਿ ਇਸ ਵਿੱਚ ਕਈ ਤਰ੍ਹਾਂ ਦੇ ਕੈਮੀਕਲ ਹੁੰਦੇ ਹਨ ਜਦੋਂ ਗੁਰੂ ਮਹਾਰਾਜ ਦਾ ਪ੍ਰਕਾਸ਼ ਹੁੰਦਾ ਹੈ ਤੇ ਗਿਣਤੀ ਸਿੰਘ ਪ੍ਰਕਾਸ਼ ਕਰਦੇ ਹਨ।

ਉਹਨਾਂ ਨੂੰ ਬਹੁਤ ਮੁਸ਼ਕਿਲ ਆਉਂਦੀ ਹੈ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਕਾਰ ਉੱਤੇ ਜਿਹੜੀ ਲਿਖਾਵਟ ਹੈ ਉਹ ਵੀ ਖਰਾਬ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਇਸ ਦੌਰਾਨ ਉਸਦੀ ਬੇਅਦਬੀ ਹੁੰਦੀ ਹੈ। ਇਸ ਲਈ ਇਸ ਉੱਤੇ ਪਾਬੰਦੀ ਲਗਾਈ ਗਈ ਹੈ। ਪ੍ਰਤਾਪ ਸਿੰਘ ਨੇ ਕਿਹਾ ਇਸ ਦੀ ਜਗ੍ਹਾ ਤੇ ਕੁਦਰਤੀ ਇਤਰ ਜਿਸ ਤਰ੍ਹਾਂ ਗੁਲਾਬ ਦਾ ਇੱਤਰ ਫੁੱਲਾਂ ਦੇ ਇਤਰ ਉਸਦੀ ਵਰਤੋਂ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਇਸ ਦੇ ਨਾਲ ਨਾਂ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਵਟ ਖਰਾਬ ਹੋਏਗੀ ਤੇ ਨਾਂ ਹੀ ਉਸਦੀ ਬੇਅਦਬੀ ਹੋਵੇਗੀ।

ਜਿਸ ਦੇ ਚਲਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਨੂੰ ਇਹ ਤਰਦੀ ਵਰਤੋ ਕਰਨ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਅਸੀਂ ਸੰਗਤ ਨੂੰ ਅਪੀਲ ਕਰਦੇ ਹਾਂ ਜਿਹੜਾ ਪਰਫਿਊਮ ਹੈ ਉਸ ਵਿੱਚ ਕਈ ਤਰ੍ਹਾਂ ਦੇ ਕੈਮੀਕਲ ਹੁੰਦੇ ਹਨ। ਜਿਸ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ। ਉਹਨਾਂ ਕਿਹਾ ਕਿ ਹੋਲੇ ਮਹੱਲੇ ਤੇ ਸੰਗਤਾਂ ਵੱਲੋਂ ਉਸ ਸਮੇਂ ਦੇ ਪਾਲਕੀ ਸਾਹਿਬ ਦੇ ਸਮੇਂ ਤੇ ਕਿੰਨੀ ਪਰਫਿਊਮ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸਦੇ ਚਲਦੇ ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਕੀਤੀ ਜਾਵੇ ਤੇ ਪਰਫਿਊਮ ਦੀ ਜਗ੍ਹਾ ਤੇ ਇਤਰ ਦੀ ਵਰਤੋਂ ਕੀਤੀ ਜਾਵੇ।