ਪੰਜਾਬ : ਸਰਕਾਰ ਨੇ ਗੂਰਪੁਰਬ ਮੌਕੇ ਤੇ ਦਿੱਤਾ ਖਾਸ ਤੌਹਫ਼ਾ, ਕੀਤੀ ਜਾ ਰਹੀ ਰਜਿਸਟਰੇਸ਼ਨ, ਦੇਖੋ ਵੀਡਿਓ

ਪੰਜਾਬ : ਸਰਕਾਰ ਨੇ ਗੂਰਪੁਰਬ ਮੌਕੇ ਤੇ ਦਿੱਤਾ ਖਾਸ ਤੌਹਫ਼ਾ, ਕੀਤੀ ਜਾ ਰਹੀ ਰਜਿਸਟਰੇਸ਼ਨ, ਦੇਖੋ ਵੀਡਿਓ

ਅੰਮਿ੍ਤਸਰ :  ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸ਼ਰਧਾਲੂ ਦੀ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ ਇਹ ਯਾਤਰਾ ਅੱਜ 27 ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਯੋਜਨਾ ਤਹਿਤ 50,000 ਤੋਂ ਵੱਧ ਸ਼ਰਧਾਲੂ ਯਾਤਰਾ ਕਰਨਗੇ ਲੇਕਿਨ ਅੱਜ 1000 ਦੇ ਕਰੀਬ ਯਾਤਰੀ ਇਸ ਸਕੀਮ ਦਾ ਫਾਇਦਾ ਚੁੱਕਦੇ ਹੋਏ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਣਗੇ। 95 ਦਿਨਾਂ ਤੱਕ ਯਾਤਰਾ ਲਈ ਰੇਲ ਗੱਡੀਆਂ ਅਤੇ ਏ.ਸੀ. ਬੱਸਾਂ, ਰਿਹਾਇਸ਼ ਲਈ ਤਿੰਨ ਸਟਾਰ ਕਮਰੇ, ਮੈਡੀਕਲ ਸਹੂਲਤਾਂ, ਇੱਕ ਕਿੱਟ ਜਿਸ ਵਿੱਚ ਯਾਤਰਾ ਲਈ ਸਾਰੀਆਂ ਲੋੜੀਂਦੀਆਂ ਚੀਜ਼ਾਂ ਸ਼ਾਮਲ ਹੋਣਗੀਆਂ ਆਦਿ ਸਭ ਕੁਝ ਮੁਫ਼ਤ ਦਿੱਤਾ ਜਾਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਯੋਜਨਾ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਸਾਡੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਸਕਣਗੇ।  ਇਹ ਸਕੀਮ ਗੁਰੂਪੁਰਬ ਦੇ ਪਵਿੱਤਰ ਮੌਕੇ 'ਤੇ ਪੰਜਾਬ 'ਚ ਸ਼ੁਰੂ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਮੰਤਰੀ ਪੱਧਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਮੰਤਰੀ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ।