ਪੰਜਾਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਦੇਖੋ ਵੀਡਿਓ

ਪੰਜਾਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਦੇਖੋ ਵੀਡਿਓ

ਸ੍ਰੀ ਅਨੰਦਪੁਰ ਸਾਹਿਬ / ਸੰਦੀਪ ਸ਼ਰਮਾ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਨੂੰ ਤਬਾਦਲਾ ਕਰਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਚਾਰਜ ਦਿੱਤਾ ਗਿਆ ਹੈ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਰੋਡੇ ਨੂੰ ਚਾਰਜ ਸੰਭਾਲ ਲਿਆ ਹੈ, ਜਿਨ੍ਹਾਂ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਸਾਹਿਬ ਨਤਮਸਤਕ ਹੋਏ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਵਿਚ ਸਮੂਹ ਸਟਾਫ ਦੇ ਸਾਹਮਣੇ ਚਾਰਜ ਸੰਭਾਲ ਲਿਆ ।

ਉਨ੍ਹਾਂ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਬਤੌਰ ਮਨੇਜਰ ਵੱਲੋ ਸੇਵਾਵਾਂ ਸੰਭਾਲ ਚੁੱਕੇ ਹਨ ਅਤੇ ਉਹ ਆਪਣੀ ਸੇਵਾ ਕਰਕੇ ਆਪਣੇ ਆਪ ਨੂੰ ਗੁਰੂ ਸਾਹਿਬ ਪ੍ਰਤੀ ਸ਼ੁਕਰਾਨਾ ਕਰਦੇ ਹਨ। ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਮੌਜੂਦਾ ਸਮੇਂ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਤੌਰ ਇੰਸਪੈਕਟਰ ਸੇਵਾ ਨਿਭਾ ਰਹੇ ਸਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਮੀਤ, ਮੈਨੇਜਰ ਐਡਵੋਕੇਟ ਹਰਦੇਵ ਹੈਪੀ, ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਸੂਚਨਾ ਅਫਸਰ ਹਰਪ੍ਰੀਤ ਸਿੰਘ ਇੰਚਾਰਜ ਸੁਖਬੀਰ ਸਿੰਘ ਦਵਿੰਦਰ ਸਿੰਘ ਢਿਲੋ ਤੋ ਇਲਾਵਾ ਹੋਰ ਸਮੂਹ ਸਟਾਫ ਹਾਜਰ ਸੀ।