ਪੰਜਾਬ : ਸ਼੍ਰੀ ਦਰਬਾਰ ਸਾਹਿਬ 'ਚ ਪਹੁੰਚੀ ਫਿਲਮ ਦੀ ਸਟਾਰਕਾਸਟ, ਦੇਖੋ ਵੀਡਿਓ

ਪੰਜਾਬ : ਸ਼੍ਰੀ ਦਰਬਾਰ ਸਾਹਿਬ 'ਚ ਪਹੁੰਚੀ ਫਿਲਮ ਦੀ ਸਟਾਰਕਾਸਟ, ਦੇਖੋ ਵੀਡਿਓ

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਕਈ ਫਿਲਮੀ ਅਦਾਕਾਰ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਕਰਨ ਪਹੁੰਚਦੇ ਹਨ। ਜਿਸ ਦੇ ਚਲਦੇ ਪੰਜਾਬੀ ਫਿਲਮ ਬੂ ਬੈਨ ਡਰਗੀ ਦੀ ਸਟਾਰਕਾਸਟ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਫਿਲਮ ਦੀ ਟੀਮ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਫਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ ਅਤੇ ਫਿਲਮ ਦੀ ਪ੍ਰਮੋਸ਼ਨ ਦਿਲ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਇਸ ਦੌਰਾਨ ਫਿਲਮ ਦੀ ਸਟਾਰਕਾਸਟ ਰੋਸ਼ਨ ਪ੍ਰਿੰਸ ਨਿਸ਼ਾ ਬਾਨੋ ਅਨੀਤਾ ਦੇਵਗਨ ਤੇ ਯੋਗਰਾਜ ਸਿੰਘ ਮੌਜੂਦ ਰਹੇ। ਉਹਨਾਂ ਨੇ ਕਿਹਾ ਕਿ ਉਹਨਾਂ ਦੀ ਪੰਜਾਬੀ ਫਿਲਮ ਆ ਰਹੀ ਹੈ ਦੀ ਕਾਮਯਾਬੀ ਦੇ ਲਈ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ।

ਅੱਗੇ ਬੋਲਦੇ ਹੋਏ ਫਿਰ ਫਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਕਿਹਾ ਕਿ ਜਿੱਥੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਦਰਬਾਰ ਸਾਹਿਬ ਵਿੱਚ ਅਰਦਾਸ ਕਰਦੇ ਹਨ। ਉੱਥੇ ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇੱਕ ਬਿਆਨ ਸੁਣਿਆ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਨੇ ਪੰਜਾਬੀਆਂ ਦੇ ਹੱਕਾਂ ਖਾਤਿਰ ਕੁਰਸੀ ਕੁਰਬਾਨ ਕਰਨ ਦੀ ਗੱਲ ਰਹੇ ਹਨ। ਉਹਨਾਂ ਕਿਹਾ ਕਿ ਪ੍ਰਤਾਪ ਸਿੰਘ ਕੈਰੋਂ ਤੋਂ ਬਾਅਦ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਖਿਆ ਹੈ, ਜਿਸਨੇ ਪੰਜਾਬ ਖਾਤਰ ਆਪਣੀ ਕੁਰਸੀ ਛੱਡਣ ਦੀ ਗੱਲ ਕੀਤੀ ਹੈ।ਉਹਨਾਂ ਕਿਹਾ ਕਿ 2020 ਵਿੱਚ ਸ਼ੁਰੂ ਹੋਏ ਕਿਸਾਨੀ ਅੰਦੋਲਨ ਦੌਰਾਨ ਵੀ ਉਹ ਕਿਸਾਨਾਂ ਦੇ ਨਾਲ ਖੜੇ ਸੀ ਅਤੇ ਹੁਣ ਵੀ ਉਹ ਕਿਸਾਨਾਂ ਦੇ ਨਾਲ ਖੜੇ ਹਨ। ਉਹਨਾਂ ਕਿਹਾ ਕਿ ਇੱਕ ਦੇਸ਼ ਦੇ ਵਿੱਚ ਬਾਰਡਰ ਨਹੀਂ ਹੋਣਾ ਚਾਹੀਦੇ। ਜਿਸ ਤਰੀਕੇ ਪੰਜਾਬ ਹਰਿਆਣਾ ਦਾ ਬਾਰਡਰ ਬਣਿਆ ਹੈ ਅਜਿਹਾ ਨਹੀਂ ਹੋਣਾ ਚਾਹੀਦਾ।