ਪੰਜਾਬ : ਸਰਕਾਰੀ ਹਸਪਤਾਲ ਦੇ ਬਾਹਰ ਹੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ, ਦੇਖੋ CCTV

ਪੰਜਾਬ : ਸਰਕਾਰੀ ਹਸਪਤਾਲ ਦੇ ਬਾਹਰ ਹੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ,  ਦੇਖੋ CCTV

ਗੁਰਦਾਸਪੁਰ : ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਇੱਕ ਗਰਭਵਤੀ ਮਹਿਲਾ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਮੌਕੇ ਤੇ ਮਹਿਲਾ ਦੇ ਪਤੀ ਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਕਿਸੇ ਹੋਰ ਮਹਿਲਾ ਦੀ ਸਹਾਇਤਾ ਨਾਲ ਨਵਜੰਮੇ ਬੱਚੇ ਨੂੰ ਨਰਸਿੰਗ ਸਟਾਫ ਤੱਕ ਪਹੁੰਚਾਇਆ । ਮਹਿਲਾਂ ਦੀ ਡਿਲਵਰੀ ਹੋਣ ਦੀ ਇਹ ਸਾਰੀ ਘਟਨਾ ਸਰਕਾਰੀ ਹਸਪਤਾਲ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ। ਫਿਲਹਾਲ ਡਾਕਟਰਾਂ ਵੱਲੋਂ ਇਸ ਮਹਿਲਾ ਦਾ ਇਲਾਜ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਜੱਚਾ ਬੱਚਾ ਦੋਨੋਂ ਠੀਕ ਹਨ। ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਆਈ ਗਰਭਵਤੀ ਮਹਿਲਾ ਲਕਸ਼ਮੀ ਨੇ ਦੱਸਿਆ ਕਿ ਉਹ ਧਾਰੀਵਾਲ ਦੇ ਰਹਿਣ ਵਾਲੇ ਹਨ ਅਤੇ ਉਹ ਨੌ ਮਹੀਨੇ ਦੀ ਗਰਭਵਤੀ ਸੀ।

ਅਚਾਨਕ ਹੀ ਉਸ ਦੇ ਦਰਦਾਂ ਛਿੜ ਗਈਆਂ ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ ਅਤੇ ਜਦੋਂ ਉਹ ਸਿਵਲ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਨੇੜੇ ਪਹੁੰਚੇ ਤਾਂ ਉਸ ਦੀ ਅਚਾਨਕ ਤਬੀਅਤ ਜਿਆਦਾ ਖਰਾਬ ਹੋ ਗਈ। ਇਸ ਤੋਂ ਪਹਿਲਾਂ ਕਿ ਉਹ ਕਿਸੇ ਨੂੰ ਆਵਾਜ਼ ਮਾਰਦੀ ਉਸ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਅਤੇ ਉਸਦੇ ਪਤੀ ਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਸਿਵਲ ਹਸਪਤਾਲ ਵਿਖੇ ਮੌਜੂਦ ਇੱਕ ਮਹਿਲਾ ਦੀ ਮਦਦ ਨਾਲ ਬੱਚੇ ਨੂੰ ਚੁੰਨੀ ਵਿੱਚ ਲਪੇਟ ਕੇ ਲੇਬਰ ਰੂਮ ਤੱਕ ਪਹੁੰਚਾਇਆ ਗਿਆ। ਜਿਸ ਤੋਂ ਬਾਅਦ ਸਟਾਫ ਨਰਸਾਂ ਵੱਲੋਂ ਤੁਰੰਤ ਬੱਚੇ ਅਤੇ ਮਾਂ ਨੂੰ ਇਲਾਜ਼ ਮੁਹੱਈਆ ਕਰਵਾਇਆ ਗਿਆ।