ਪੰਜਾਬ : ਗੁਰਦੁਆਰੇ ਦੀ ਗੋਲਕ ਚੋਰੀ ਕਰ ਫਰਾਰ ਹੋਇਆ ਚੋਰ, ਦੇਖੋ ਵੀਡਿਓ

ਪੰਜਾਬ : ਗੁਰਦੁਆਰੇ ਦੀ ਗੋਲਕ ਚੋਰੀ ਕਰ ਫਰਾਰ ਹੋਇਆ ਚੋਰ, ਦੇਖੋ ਵੀਡਿਓ

ਤਰਨਤਾਰਨ : ਪੰਜਾਬ ਵਿੱਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵਧਦਿਆਂ ਹੀ ਜਾ ਰਹੀਆਂ ਹਨ। ਚੋਰ ਬਿਨ੍ਹਾਂ ਕਿਸੇ ਡਰ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਨੌਸ਼ਹਿਰਾ ਪੰਨੂੰਆਂ ਦੇ ਅਧੀਨ ਪੈਂਦੇ ਪਿੰਡ ਚੌਧਰੀ ਵਾਲਾ ਤੋਂ ਸਾਹਮਣੇ ਆਇਆ ਹੈ। ਇਥੇ ਦੇ ਗੁਰਦੁਆਰਾ ਬਾਬਾ ਰਾਮ ਸਿੰਘ ਸ਼ਹੀਦ ਵਿਚੋਂ ਚੋਰ ਗੋਲਕ ਚੋਰੀ ਕਰਕੇ ਲੈ ਗਏ, ਜਿਸ ਵਿੱਚ ਕਰੀਬ 12/13 ਹਜ਼ਾਰ ਰੁਪਏ ਸਨ। ਇਸ ਸੰਬੰਧੀ ਥਾਣਾ ਸਰਹਾਲੀ ਦੇ ਐੱਸ.ਐੱਚ.ਓ. ਕਮਲਜੀਤ ਰਾਏ ਅਤੇ ਚੌਕੀਂ ਇੰਚਾਰਜ ਨੌਸ਼ਹਿਰਾ ਪੰਨੂੰਆਂ ਜਸਪ੍ਰੀਤ ਸਿੰਘ ਮੌਕੇ ਤੇ ਜਾਕੇ ਘਟਨਾ ਦੀ ਜਾਣਕਾਰੀ ਲਈ ਗਈ।

ਇਸ ਸਬੰਧੀ ਚੌਕੀਂ ਇੰਚਾਰਜ ਨੌਸ਼ਹਿਰਾ ਪੰਨੂੰਆਂ ਜਸਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਨੇ ਉਨ੍ਹਾਂ ਨੂੰ ਘਟਨਾ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਚ ਹੀ ਰਹਿ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਵਲੋਂ ਗੁਰਦੁਆਰਾ ਸਾਹਿਬ ਵਿਚੋਂ ਗੋਲਕ ਚੋਰੀ ਕੀਤੀ ਗਈ ਹੈ ਅਤੇ ਇਸ ਚੋਰੀ ਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਕੈਮਰੇ ਵਿੱਚ ਇਕ ਵਿਆਕਤੀ ਚੋਰੀ ਕਰਦਾ ਨਜ਼ਰ ਆ ਰਿਹਾ। ਇਸ ਸੰਬੰਧੀ ਪੁਲੀਸ ਵੱਲੋਂ 380,457 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਅਜੇ ਕੁਝ ਦਿਨ ਪਹਿਲਾ ਵੀ ਨੌਸ਼ਹਿਰਾ ਪੰਨੂੰਆਂ ਵਿਚ ਇਕ ਹੋਰ ਗੁਰਦੁਆਰਾ ਸਾਹਿਬ ਦੀ ਗੋਲਕ ਚੋਰਾਂ ਵਲੋਂ ਚੋਰੀ ਕੀਤੀ ਗਈ ਸੀ