ਪੰਜਾਬ : ਗੁਰਦੁਆਰਾ ਸਾਹਿਬ 'ਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਦਿਤਾ ਅੰਜਾਮ, ਦੇਖੋ CCTV

ਪੰਜਾਬ : ਗੁਰਦੁਆਰਾ ਸਾਹਿਬ 'ਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਦਿਤਾ ਅੰਜਾਮ, ਦੇਖੋ CCTV

ਲੁਧਿਆਣਾ: ਚੋਰ ਲੁਟੇਰੇ ਹੁਣ ਮੰਦਿਰ ਅਤੇ ਗੁਰਦੁਆਰਾ ਸਾਹਿਬਾਨਾੰ ਨੂੰ ਨਿਸ਼ਾਨਾ ਬਣਾ ਰਹੇ ਹਨ। ਚੋਰਾਂ ਨੇ ਗੁਰਦੁਆਰਾ ਸਾਹਿਬਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਗੁਰਦੁਆਰਾ ਕੁਟੀਆ ਸਾਹਿਬ ਦੀ ਗੋਲਕ ਚੋਰੀ ਕਰ ਲਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਚੋਰ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਮਾਲਪੁਰ ਸਥਿਤ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ। ਇਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ। ਚੋਰਾਂ ਵੱਲੋਂ ਗੁਰੂ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਕੁਝ ਦੂਰੀ ਤੇ ਜਾ ਕੇ ਇਸ ਵਿੱਚੋ ਪੈਸੇ ਕੱਢ ਇਸ ਗੋਲਕ ਨੂੰ ਓਥੇ ਹੀ ਛੱਡ ਜਾਂਦੇ ਨੇ। ਸਵੇਰ ਦੇ ਸਮੇਂ ਜਦੋਂ ਪ੍ਰਬੰਧਕ ਕਮੇਟੀ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਹਨਾਂ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਦੀ ਗੱਲ ਕਹੀ ਹੈ। ਪਰ ਪੁਲਿਸ ਨੇ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ।