ਪੰਜਾਬ : ਚੌਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਦੇਖੋ ਵੀਡਿਓ

ਪੰਜਾਬ : ਚੌਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਦੇਖੋ ਵੀਡਿਓ

ਆਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਨੰਗਲ ਦੇ ਨਾਲ ਲਗਦੇ ਖੇਤਰ ਵਿੱਚ ਚੌਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਆਏ ਦਿਨ ਚੌਰੀ ਦੇ ਕਈ ਮਾਮਲੇ ਸਾਹਮਣੇ ਆ ਰਹੀਆਂ ਹਨ। ਅਜਿਹੀ ਇਕ ਵਾਰਦਾਤ ਪਿੰਡ ਅਜੋਲੀ ਤੋ ਸਾਹਮਣੇ ਆਈ ਹੈ ਜਿੱਥੇ ਚੋਰਾ ਨੇ ਕਰਿਆਨੇ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਲਗਭੱਗ 9 ਹਜ਼ਾਰ ਦੇ ਕਰੀਬ ਦਾ ਸਮਾਨ ਚੋਰੀ ਕਰ ਲਿਆ।  

ਦੁਕਾਨਦਾਰ ਦੀ ਮੰਨੀਏ ਤਾਂ ਉਸ ਦਾ ਕਹਿਣਾ ਹੈ ਕਿ ਪਿੰਡ ਖੇਤਰ ਦੇ ਵਿਚ ਦੁਕਾਨਦਾਰ ਦਾ 8 ਤੋ 9 ਹਜ਼ਾਰ ਦਾ ਨੁਕਸਾਨ ਹੋਣਾ ਵੀ ਇਕ ਵੱਡੀ ਗੱਲ ਹੈ, ਉਸਨੇ ਕਿਹਾ ਕਿ ਇਸ ਚੋਰੀ ਦੀ ਘਟਨਾ ਨਾਲ ਉਸ ਨੂੰ ਆਰਥਿਕ ਨੁਕਸਾਨ ਹੋਇਆ ਹੈ ਉਹ ਮੰਗ ਕਰਦੇ ਨੇ ਕਿ ਚੋਰਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤਾਂ ਕੀ  ਜੋ ਭੈਅ ਦਾ ਮਾਹੌਲ ਬਣਿਆ ਹੋਇਆ ਹੈ ਉਹ ਖ਼ਤਮ ਹੋ ਸਕੇ।