ਪੰਜਾਬ: ਅਣਪਛਾਤਿਆਂ ਨੇ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕ'ਤਲ, ਦੇਖੋਂ ਵੀਡਿਓ

ਪੰਜਾਬ: ਅਣਪਛਾਤਿਆਂ ਨੇ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕ'ਤਲ, ਦੇਖੋਂ ਵੀਡਿਓ

ਬਠਿੰਡਾ: ਜਿਲੇ ਗੁਰਦਾਸਪੁਰ ਅੰਦਰ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਕਾਦੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁੱਟ ਦੀ ਨੀਅਤ ਨਾਲ ਇਕ 60 ਸਾਲਾ ਵਿਅਕਤੀ ਬਲਵਿੰਦਰ ਸਿੰਘ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ ਮਾਰ ਕੇ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ। ਹਸਪਤਾਲ ਲੈ ਜਾਂਦੇ ਸਮੇਂ ਵਿਅਕਤੀ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਅਤੇ ਭਰਾ ਅਮਰਜੀਤ ਸਿੰਘ ਮਹਲਾ ਸੰਤ ਨਗਰ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਜੋ ਕਿ ਬੀਤੀ ਸ਼ਾਮ ਘਰੋਂ ਆਪਣੀ ਭੈਣ ਨੂੰ ਮਹਲਾ ਸੰਤ ਨਗਰ ਚ ਮਿਲਣ ਲਈ ਘਰੋਂ ਗਿਆ ਸੀ। ਇਕ ਘੰਟਾ ਬੀਤਣ ਦੇ ਬਾਅਦ ਵੀ ਉਹ ਘਰ ਵਾਪਸ ਨਹੀਂ ਆਇਆ ਤਾਂ ਕੁਝ ਦੇਰ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਅਣਪਛਾਤੇ ਕੁਝ ਵਿਅਕਤੀਆਂ ਨੇ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਜਦੋਂ ਉਹ ਉਥੇ ਪਹੁੰਚੇ ਤਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤਿਆਂ ਨੇ ਉਸਦੀ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਜੱਦ ਉਸਨੇ ਸਕੂਟਰੀ ਨਹੀਂ ਦਿੱਤੀ ਤਾਂ ਉਹਨਾਂ ਨੇ ਓਸਦੇ ਪੇਟ ਵਿੱਚ ਛੁਰੇ ਮਾਰ ਕੇ ਫਰਾਰ ਹੋ ਗਏ।

ਪਰਿਵਾਰ ਨੇ ਦੱਸਿਆ ਕਿ ਜਦੋਂ ਅਸੀਂ ਉਹਨਾਂ ਨੂੰ ਹਸਪਤਾਲ ਲਿਜਾ ਰਹੇ ਸੀ ਤਾਂ ਰਸਤੇ ਵਿੱਚ ਹੀ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਜਗ੍ਹਾ ਤੇ ਇਹ ਘਟਨਾ ਵਾਪਰੀ ਹੈ ਉਸ ਜਗ੍ਹਾ ਤੋਂ ਮ੍ਰਿਤਕ ਦੀ ਇੱਕ ਲੋਈ ਬਰਾਮਦ ਹੋਈ ਹੈ। ਹਮਲਾਵਰਾਂ ਨੂੰ ਫੜਨ ਦੇ ਲਈ ਆਸ ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।