ਪੰਜਾਬ : 2 ਮੰਜ਼ਿਲਾ ਮਕਾਨ ਨੂੰ ਲੱਗੀ ਭਿਆਨਕ ਅੱਗ, ਦੇਖੋ ਵੀਡਿਓ

ਪੰਜਾਬ  : 2 ਮੰਜ਼ਿਲਾ ਮਕਾਨ ਨੂੰ ਲੱਗੀ ਭਿਆਨਕ ਅੱਗ, ਦੇਖੋ ਵੀਡਿਓ

ਪਠਾਨਕੋਟ :  ਪਿੰਡ ਫੰਗਟੋਲੀ ਦੇ ਮੁਹੱਲਾ ਪਠਾਣੀਆ ਵਿਖੇ ਸ਼ੁੱਕਰਵਾਰ ਰਾਤ ਕਰੀਬ 1 ਵਜੇ ਦੋ ਮੰਜ਼ਿਲਾ ਮਕਾਨ ਨੂੰ ਲੱਗੀ ਭਿਆਨਕ ਅੱਗ ਕਾਰਨ ਸਾਰਾ ਘਰ ਸੜ ਕੇ ਸੁਆਹ ਹੋ ਗਿਆ। ਜਦਕਿ ਘਰ ਅੰਦਰ ਸੁੱਤੇ ਪਰਿਵਾਰ ਦੇ ਸਾਰੇ ਮੈਂਬਰ ਵਾਲ-ਵਾਲ ਬਚ ਗਏ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਵਕੀਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਉਹ ਆਪਣੇ ਦੋ ਮੰਜ਼ਿਲਾ ਕੱਚੇ ਮਕਾਨ ਦੇ ਅੰਦਰ ਪਰਿਵਾਰ ਸਮੇਤ ਸੌਂ ਰਿਹਾ ਸੀ ਕਿ ਅਚਾਨਕ ਕਰੀਬ 1 ਤੋਂ 1.30 ਵਜੇ ਘਰ 'ਚ ਅੱਗ ਦੀਆਂ ਲਪਟਾਂ ਉੱਠਣੀਆਂ ਸ਼ੁਰੂ ਹੋ ਗਈਆਂ।

ਜਿਸ ਦੀ ਸੂਚਨਾ ਉਸ ਨੇ ਪੂਰੇ ਪਰਿਵਾਰ ਨੂੰ ਦਿੱਤੀ, ਰੌਲਾ ਪਾ ਕੇ ਨੀਂਦ ਤੋਂ ਜਾਗ ਗਿਆ। ਉਨ੍ਹਾਂ ਦਾ ਰੌਲਾ ਸੁਣ ਕੇ ਸਾਰਾ ਪਿੰਡ ਇਕੱਠਾ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਕੋਈ ਵੀ ਘਰ ਦੇ ਨੇੜੇ ਨਾ ਜਾ ਸਕਿਆ। ਉਸਨੇ ਦੱਸਿਆ ਕਿ ਇਸ ਘਟਨਾ ਵਿੱਚ ਉਸਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਰਿਵਾਰ ਨੂੰ ਤੁਰੰਤ ਸਰਕਾਰੀ ਮੁਆਵਜ਼ਾ ਦਿੱਤਾ ਜਾਵੇ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮਾਮੂਨ ਕੈਂਟ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।