ਪੰਜਾਬ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਜਾਰੀ, ਦੇਖੋ ਵੀਡਿਓ

ਪੰਜਾਬ :  ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਜਾਰੀ, ਦੇਖੋ ਵੀਡਿਓ

ਅੰਮ੍ਰਿਤਸਰ : ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਕੁਝ ਨਾ ਕੁਝ ਨਵਾਂ ਉਪਰਾਲਾ ਕਰਦੀ ਹੈ। ਬੀਤੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਘਿਓ ਦੇ ਦੀਵੇ ਜਗਾਉਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂਆਤ ਕੀਤੀ ਗਈ ਸੀ। ਉਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਪੁੱਲ ਉੱਤੇ ਛੱਤ ਪਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਹ ਛੱਤ ਪੁਰਾਣੀ ਹੋਣ ਕਰਕੇ ਇਸ ਨੂੰ ਤਬਦੀਲ ਕੀਤਾ ਜਾ ਰਿਹਾ ਹੈ। ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾ ਇਸ ਨੂੰ ਤਬਦੀਲ ਘਰ ਦਿੱਤਾ ਜਾਵੇਗਾ।

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਇੱਕ ਸੰਗਤਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚਦੀਆਂ ਹਨ।  ਉਹਨਾਂ ਦੀ ਸਹੂਲਤ ਨੂੰ ਵੇਖਦੇ ਹੋਏ ਹੀ, ਇਹ ਸਾਰੀ ਸੇਵਾ ਕੀਤੀ ਜਾ ਰਹੀ ਹੈ। ਉਹਤੇ ਉਹਨਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਨ, ਉਹ ਸ਼੍ਰੋਮਣੀ ਕਮੇਟੀ ਨੂੰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸੰਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਈ ਫੈਸਲੇ ਲੈ ਰਹੇ ਹਨ। ਅੱਗੇ ਬੋਲਦੇ ਹੋਏ ਮੈਨੇਜਰ ਦਰਬਾਰ ਸਾਹਿਬ ਨੇ ਕਿਹਾ ਕਿ ਇਸ ਛੱਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰੂ ਤੋਂ ਪਹਿਲਾ ਪਹਿਲਾ ਤਬਦੀਲ ਕਰ ਦਿੱਤਾ ਜਾਵੇਗਾ।

ਜਿਸ ਨੂੰ ਲੈ ਕੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।  ਇੱਥੇ ਦੱਸਣ ਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਹਮੇਸ਼ਾ ਹੀ ਤਿਆਰੀਆਂ ਵੱਡੀਆਂ ਜਾਂਦੀਆਂ ਹਨ। ਅਤੇ ਪਿਛਲੇ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਘਿਓ ਦੇ ਦੀਵੇ ਜਗਾ ਕੇ ਇਸ ਨੂੰ ਮਨਾਇਆ ਗਿਆ ਸੀ। ਉੱਥੇ ਹੀ ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 31 ਅਕਤੂਬਰ ਨੂੰ ਹੈ ਅਤੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਪੂਰੀ ਤਰ੍ਹਾਂ ਨਾਲ ਆਰੰਭੀਆਂ ਜਾ ਚੁੱਕੀਆਂ ਹਨ।