ਪੰਜਾਬ : ਸੀਵਰੇਜ ਸਮੱਸਿਆ ਨੂੰ ਲੈ ਕੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਖਿਲਾਫ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਲੁਧਿਆਣਾ : ਹਲਕਾ ਗਿੱਲ ਦੇ ਅਧੀਨ ਆਉਂਦੇ ਆਰਐਸ ਪੂਰਮ ਕ੍ਰਿਸ਼ਨਾ ਨਗਰ ਦੇ ਲੋਕੀ ਰੋਡ ਦੀ ਖਸਤਾ ਹਾਲਤ ਅਤੇ ਸੀਵਰ ਦੀ ਓਵਰਫਲੋ ਦੀ ਸਮੱਸਿਆ ਨੂੰ ਲੈ ਕੇ ਪਰੇਸ਼ਾਨ ਹਨ। ਲੋਕ ਪੰਜਾਬ ਸਰਕਾਰ ਖਿਲਾਫ ਅਤੇ ਹਲਕੇ ਦੇ ਵਿਧਾਇਕ ਖਿਲਾਫ ਜਮ ਕੇ ਪ੍ਰਦਰਸ਼ਨ ਕਰ ਰਹੇ ਹਨ। ਉਹਨਾਂ ਨੇ ਸਰਕਾਰ ਅਤੇ ਹਲਕੇ ਦੇ ਵਿਧਾਇਕ ਉੱਪਰ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ ਹਨ।
ਉਹਨਾਂ ਨੇ ਕਿਹਾ ਕਿ ਉਹ ਸਰਕਾਰ ਅਤੇ ਵਿਧਾਇਕ ਦੀ ਅਣਦੇਖੀ ਕਾਰਨ ਨਰਕ ਭਰੀ ਜ਼ਿੰਦਗੀ ਜੀਣ ਨੂੰ ਮਜਬੂਰ ਹਨ। ਉਹਨਾਂ ਨੇ ਕਿਹਾ ਕਿ ਜੇਕਰ ਉਹਨਾਂ ਦੀ ਸੁਣਵਾਈ ਹਜੇ ਵੀ ਨਹੀਂ ਹੋਈ ਤਾਂ ਉਹ ਸੰਘਰਸ਼ ਤਿੱਖਾ ਕਰਨ ਨੂੰ ਮਜਬੂਰ ਹੋਣਗੇ ਅਤੇ ਆਉਂਦੀਆਂ ਚੋਣਾਂ ਦਾ ਬਾਈਕਾਟ ਕਰਨਗੇ।
