ਪੰਜਾਬ: ਵਾਲਮੀਕੀ ਜਥੇਬੰਦੀਆਂ ਨੇ ਸਾਂਸਦ ਸਿਮਰਜੀਤ ਸਿੰਘ ਮਾਨ ਦਾ ਫੂਕਿਆ ਪੁਤਲਾ, ਦੇਖੋ ਵੀਡਿਓ

ਪੰਜਾਬ: ਵਾਲਮੀਕੀ ਜਥੇਬੰਦੀਆਂ ਨੇ ਸਾਂਸਦ ਸਿਮਰਜੀਤ ਸਿੰਘ ਮਾਨ ਦਾ ਫੂਕਿਆ ਪੁਤਲਾ, ਦੇਖੋ ਵੀਡਿਓ

ਅੰਮ੍ਰਿਤਸਰ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੇ ਖਿਲਾਫ ਅੰਮ੍ਰਿਤਸਰ ਦੇ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਪ੍ਰੀਤਮਾ ਸਾਹਮਣੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਉਹਤੇ ਹੀ ਸਿਮਰਜੀਤ ਸਿੰਘ ਮਾਨ ਦਾ ਪੁਤਲਾ ਸਾੜਨ ਤੋਂ ਬਾਅਦ ਵਾਲਮੀਕੀ ਸੁਧਾਰ ਟਰਸਟ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੋ ਇਹ ਪੁਤਲਾ ਫੂਕਿਆ ਜਾ ਰਿਹਾ ਹੈ, ਉਹ ਸਿਮਰਜੀਤ ਸਿੰਘ ਮਾਨ ਦੀਆਂ ਕੁਝ ਬਿਆਨਾਂ ਕਰਕੇ ਸਾੜਿਆ ਜਾ ਰਿਹਾ ਹੈ। ਕਿਉਂਕਿ ਸਿਮਰਨਜੀਤ ਸਿੰਘ ਮਾਨ ਵੱਲੋਂ 26 ਜਨਵਰੀ ਨੂੰ ਬਲੈਕ ਡੇ ਮਨਾਉਣ ਦੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜੋ ਸਿੱਧੂ ਮੂਸੇਵਾਲਾ ਅਤੇ ਦੀਪ ਸਿੱਧੂ ਦੇ ਕਤਲ ਤੋਂ ਬਾਅਦ ਆਪਣੀ ਜਿੱਤ ਉਹਨਾਂ ਦੀਆਂ ਲਾਸ਼ਾਂ ਤੇ ਖੜਾ ਕਰ ਸਕਦਾ ਹੈ।

ਉਹ 1984 ਵਿੱਚ ਕਿੰਨਾ ਕੁ ਕਾਤਲ ਸਾਬਤ ਹੋਇਆ ਹੋਵੇਗਾ। ਅੱਗੇ ਬੋਲਦੇ ਇਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਿਮਰਜੀਤ ਸਿੰਘ ਮਾਨ ਦੀ ਮੈਂਬਰ ਪਾਰਲੀਮੈਂਟ ਸ਼ਿਪ ਰੱਦ ਕਰ ਦਿੱਤੀ ਜਾਵੇ। ਇਸ ਨੂੰ ਕਦੀ ਵੀ ਚੋਣ ਨਾ ਲੜਨ ਦਿੱਤੀ ਜਾਵੇ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜੇਕਰ ਸਿਮਰਜੀਤ ਸਿੰਘ ਮਾਨ ਦਾ 26 ਜਨਵਰੀ ਵਾਲੇ ਦਿਨ ਕੋਈ ਵੀ ਪੋਸਟਰ ਲਗਾਉਂਦਾ ਹੈ ਤਾਂ ਇਸ ਦਾ ਖਮਿਆਜਾ ਪ੍ਰਸ਼ਾਸਨ ਨੂੰ ਭੁਗਤਨਾ ਭਾਵੇਗਾ। ਉੱਥੇ ਹੀ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਸਿਮਰਜੀਤ ਸਿੰਘ ਮਾਨ ਸਿਰਫ ਦੋਗਲੀ ਰਾਜਨੀਤੀ ਕਰ ਰਿਹਾ ਹੈ, ਹੋਰ ਕੁਝ ਨਹੀਂ। ਪੰਜਾਬ ਦੇ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।