ਸ੍ਰੀ ਗੁਰੂ ਤੇਗ ਬਹਾਦਰ ਹਾਕੀ ਅਕੈਡਮੀ ਨੇ ਅੰਡਰ 14 ਚ ਦੂਜਾ ਸਥਾਨ ਕੀਤਾ ਹਾਸਿਲ , ਦੇਖੋ ਵੀਡੀਓ

ਸ੍ਰੀ ਗੁਰੂ ਤੇਗ ਬਹਾਦਰ ਹਾਕੀ ਅਕੈਡਮੀ ਨੇ ਅੰਡਰ 14 ਚ ਦੂਜਾ ਸਥਾਨ ਕੀਤਾ ਹਾਸਿਲ , ਦੇਖੋ ਵੀਡੀਓ

ਰਾਏਕੋਟ: ਸ੍ਰੀ ਗੁਰੂ ਤੇਗ ਬਹਾਦਰ ਹਾਕੀ ਅਕੈਡਮੀ ਚਚਰਾੜੀ ਵਲੋਂ ਅੰਡਰ 14 ਦੇ ਪੰਜਾਬ ਪੱਧਰੀ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਹੈ। ਪੰਜਾਬ ਪੱਧਰੀ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਕੁੱਲ 33 ਟੀਮਾਂ ਨੇ ਭਾਗ ਲਿਆ ਸੀ । ਸ੍ਰੀ ਗੁਰੂ ਤੇਗ ਬਹਾਦਰ ਹਾਕੀ ਅਕੈਡਮੀ ਚਚਰਾੜੀ ਨੇ ਜਲੰਧਰ ਜ਼ਿਲ੍ਹੇ ਨੂੰ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕੀਤਾ ਸੀ, ਜਦਕਿ ਸੁਰਜੀਤ ਅਕੈਡਮੀ ਨਾਲ ਹੋਏ ਮੈਚ ਚ ਪਛੜ ਕੇ ਦੂਜਾ ਸਥਾਨ ਹਾਸਿਲ ਕੀਤਾ।

ਇਲਾਕਾ ਵਸਿਆ ਨੇ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਸ੍ਰੀ ਗੁਰੂ ਤੇਗ ਬਹਾਦਰ ਅਕੈਡਮੀ ਦੀ  ਜਿੱਤ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕੋਚ ਸੁਖਵਿੰਦਰ ਸਿੰਘ ਨੇ  ਦੱਸਿਆ ਕਿ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਿਲ ਕਰਨ ਦੇ ਨਾਲ-ਨਾਲ ਨੈਸ਼ਨਲ ਪੱਧਰ 'ਤੇ ਚਾਰ ਖਿਡਾਰੀ ਚੁਣੇ ਗਏ ਹਨ ਜੋ ਕਿ ਸਾਡੀ ਅਕੈਡਮੀ ਦੀ ਵੱਡੀ ਪ੍ਰਾਪਤੀ ਹੈ।