ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਤੇ ਸਥਾਪਨਾ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੇ 150 ਸਾਲਾ ਤੇ ਸਥਾਪਨਾ ਦਿਹਾੜਾ ਮਨਾਇਆ ਗਿਆ

 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ 150 ਸਾਲਾ ਸਥਾਪਨਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਮਨਾਇਆ ਗਿਆ । ਇਸ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਿੱਖ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ, ਜਿਨ੍ਹਾਂ ਨੇ ਸਿੰਘ ਸਭਾ ਲਹਿਰ ਦੇ ਇਤਿਹਾਸ ਅਤੇ ਯੋਗਦਾਨ ਦੀ ਰੌਸ਼ਨੀ ’ਚ ਸਿੱਖ ਕੌਮ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਦਾ ਇਕ ਜੁਟਤਾ ਨਾਲ ਮੁਕਾਬਲਾ ਕਰਨ ਲਈ ਕਿਹਾ। ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਇਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। 

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 150 ਸਾਲ ਪਹਿਲਾਂ ਸ਼ੁਰੂ ਹੋਈ ਸਿੰਘ ਸਭਾ ਲਹਿਰ ਨੇ ਤਤਕਾਲੀ ਚੁਣੌਤੀਆਂ ਵਿਰੁੱਧ ਸਿੱਖ ਕੌਮ ਅੰਦਰ ਚੇਤੰਨ ਦਸਤਕ ਦਿੱਤੀ ਸੀ, ਜਿਸ ਦਾ ਪ੍ਰਭਾਵ ਹਰ ਸਿੱਖ ਨੇ ਕਬੂਲਿਆ ਸੀ। ਉਨ੍ਹਾਂ ਆਖਿਆ ਕਿ ਅੱਜ ਵੀ ਕਈ ਚੁਣੌਤੀਆਂ ਕੌਮ ਦੇ ਸਾਹਮਣੇ ਹਨ, ਜਿਨ੍ਹਾਂ ਦਾ ਮੁਕਾਬਲਾ ਇਤਿਹਾਸ ਤੋਂ ਸੇਧ ਲੈ ਕੇ ਕਰਨਾ ਪਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਤਤਕਾਲੀ ਹਾਲਾਤ ਵਾਂਗ ਮੌਜੂਦਾ ਸਮੇਂ ਵੀ ਇਸਾਈਅਤ ਦਾ ਭਰਮਜਾਲ ਧਰਮ ਪ੍ਰਚਾਰ ਦੇ ਨਾਂ ’ਤੇ ਫੈਲਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਸਾਈ ਧਰਮ ਦੇ ਪ੍ਰਚਾਰ ਕੇਂਦਰ ਖੋਲ੍ਹਣ ਵਾਸਤੇ ਵੱਧ ਪੈਸੇ ਦਾ ਲਾਲਚ ਦੇ ਕੇ ਜ਼ਮੀਨਾਂ ਲੈਣ ਦੀਆਂ ਕਈ ਸ਼ਿਕਾਇਤਾਂ ਪੁੱਜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਮੀਦਾਰਾਂ ਨੂੰ ਸੁਚੇਤ ਹੋ ਕੇ ਇਸ ਵਰਤਾਰੇ ’ਤੇ ਰੋਕ ਲਗਾਉਣੀ ਪਵੇਗੀ, ਤਾਂ ਜੋ ਸਿੱਖ ਸੱਭਿਆਚਾਰ ਵਿਰੁੱਧ ਗਤੀਵਿਧੀਆਂ ਅੱਗੇ ਨਾ ਵਧਣ। ਅਜਿਹੇ ਹਾਲਾਤ ਦਾ ਮੁਕਾਬਲਾ ਕਰਨ ਲਈ ਸਿੱਖ ਸੰਸਥਾਵਾਂ ਦੇ ਨਾਲ-ਨਾਲ ਹਰ ਸਿੱਖ ਨੂੰ ਪ੍ਰਚਾਰਕ ਬਣ ਕੇ ਵਿਚਰਨਾ ਪਵੇਗਾ ਅਤੇ ਆਪਣੀ ਜ਼ੁੰਮੇਵਾਰੀ ਨਿਭਾਉਣੀ ਪਵੇਗੀ।
[17:45, 01/10/2023] +91 95928 41811: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ  ਕਿਹਾ ਕਿ ਸਿੰਘ ਸਭਾ ਲਹਿਰ ਦੇ ਮੋਢੀਆਂ ਨੇ ਸਿੱਖ ਧਰਮ ਅਤੇ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕੀਤੀ ਅਤੇ ਸਿੱਖਾਂ ਨੂੰ ਆਪਣੇ ਕੌਮੀ ਫ਼ਰਜ਼ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਇਹ ਵਰਕੇ ਕੌਮ ਲਈ ਪ੍ਰੇਰਣਾ ਸਰੋਤ ਹਨ। ਧਰਮ ਦੇ ਵਿਸ਼ਵਾਸ਼ਾਂ ਪ੍ਰਤੀ ਦ੍ਰਿੜ੍ਹਤਾ ਹੀ ਕੌਮੀ ਚੁਣੌਤੀਆਂ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਦੀ ਉਦਾਹਰਣ ਸਿੰਘ ਸਭਾ ਲਹਿਰ ਦਾ ਇਤਿਹਾਸ ਹੈ।