ਸਿਹਤ ਵਿਭਾਗ ਦੀ ਟੀਮ ਨੇ ਤੇਲ ਦੇ ਸੈਂਪਲ ਭਰੇ

ਸਿਹਤ ਵਿਭਾਗ ਦੀ ਟੀਮ ਨੇ ਤੇਲ ਦੇ ਸੈਂਪਲ ਭਰੇ

ਐਫ਼.ਐਸ.ਐਸ.ਏ.ਆਈ ਦੀਆਂ ਹਦਾਇਤਾਂ ਅਨੁਸਾਰ ਹੀ ਹੋਵੇਗੀ ਕਾਰਵਾਈ 

ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਐਫ.ਐਸ.ਐਸ.ਏ.ਆਈ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਕ ਫੂਡ ਕਮਿਸ਼ਨਰ ਹਰਜੋਤਪਾਲ ਸਿੰਘ ਦੀ ਦੇਖ-ਰੇਖ ਹੇਠ ਫੂਡ ਸੇਫਟੀ ਅਫ਼ਸਰ ਮੁਕੂਲ ਗਿੱਲ ਦੀ ਅਗਵਾਈ ਹੇਠਲੀ ਟੀਮ ਵੱਲੋਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੀਆਂ ਵਸਤੂਆਂ ਲਈ ਵਰਤੇ ਜਾਣ ਵਾਲੇ ਤੇਲ ਦੇ ਸੈਂਪਲ ਲਏ ਗਏ।

ਇਸ ਸਬੰਧੀ ਮੁਕੂਲ ਗਿੱਲ ਫੂਡ ਸੇਫਟੀ ਅਫਸਰ ਨੇ ਦੱਸਿਆ ਕਿ ਐਫ.ਐਸ.ਐਸ.ਏ. ਪ੍ਰਾਪਤ ਹਦਾਇਤਾਂ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਸੈਂਪਲ ਲਏ ਜਾ ਰਹੇ ਹਨ ਅਤੇ ਲਏ ਗਏ ਸੈਂਪਲ ਅਗਲੇਰੀ ਜਾਂਚ ਲਈ ਸਰਕਾਰੀ ਲੈਬਾਰਟਰੀ ਵਿੱਚ ਭੇਜੇ ਜਾਣਗੇ।

ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਸ਼ੁੱਧ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸਪਲਾਈ ਨੂੰ ਯਕੀਨੀ ਬਣਾਈ ਜਾਵੇ। ਵਿਭਾਗ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵੱਖ-ਵੱਖ ਵਸਤਾਂ ਦੀ ਸੈਂਪਲਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦੇ ਨਾਲ ਨਾਲ ਖਾਣਪੀਣ ਦੀਆਂ ਵਸਤਾਂ ਦੀ ਗੁਣਵੱਤਾ ਵੱਲ ਵੀ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਖਾਣ ਪੀਣ ਦੀਆਂ ਵਸਤਾਂ ਨਾਲ ਸਬੰਧਤ ਸਮੂਹ ਕਾਰੋਬਾਰੀਆਂ ਨੂੰ ਫੂਡ ਸੇਫਟੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਲਾਇਸੈਂਸ ਬਣਾਉਣ ਦੀ ਹਦਾਇਤ ਵੀ ਕੀਤੀ।