ਪੰਜਾਬ ਦੇ ਬਾਰਡਰ ਏਰੀਆ ਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਸਖਤੀ

ਪੰਜਾਬ ਦੇ ਬਾਰਡਰ ਏਰੀਆ ਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਸਖਤੀ

ਲੱਖਣਪੁਰ: ਪੰਜਾਬ ਦੇ ਇੰਟ੍ਰਸਟੇਟ ਨਾਕੇ ਦੇ ਨਾਲ ਲੱਗਦੇ ਬਾਡਰ ਏਰੀਆ ਜੰਮੂ ਕਸ਼ਮੀਰ ਦੇ ਲੱਖਣਪੁਰ ਵਿਖੇ ਐਂਟਰੇਂਸ ਦਵਾਰ ਤੇ ਸੁਰੱਖਿਆ ਨੂੰ ਲੈਕੇ ਜੰਮੂ ਕਸ਼ਮੀਰ ਪੁਲਿਸ ਵਲੋਂ ਸਖਤੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਸਾਡੀ ਚੈਨਲ ਦੀ ਟੀਮ ਵਲੋਂ ਲੱਖਣਪੁਰ ਦਾ ਦੌਰਾ ਕੀਤਾ ਗਿਆ ਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਲੋਕਾਂ ਨੇ  ਕਿਹਾ ਕਿ ਇਹ ਚੈਕਿੰਗ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੀਤੀ ਜਾ ਰਹੀ ਹੈ ਜੋ ਕਿ ਸ਼ਲਾਗਾ ਯੋਗ ਹੈ। ਉਹਨਾਂ ਕਿਹਾ ਕਿ ਇਸਦੇ ਚਲਦੇ ਜਿਥੇ ਅਸੀਂ ਸੁਰੱਖਿਅਤ ਮਹਿਸੂਸ ਕਰ ਰਹੇ ਹਾਂ ਓਥੇ ਸ਼ਰਾਰਤੀ ਲੋਕ ਵੀ ਗ਼ਲਤ ਕੰਮ ਨਹੀਂ ਕਰ ਸਕਦੇ। 

ਸੁਰੱਖਿਆ ਨੂੰ ਲੈਕੇ ਮੌਕੇ ਤੇ ਮੌਜੂਦ ਪੁਲਿਸ ਅਫਸਰ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇੰਪੁੱਟ ਮਿਲਣ ਦੇ ਚਲਦੇ ਜਿਥੇ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ ਓਥੇ ਹੀ ਸਾਡੇ ਵਲੋਂ ਦਿਨ ਰਾਤ ਲੋਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਹੋਰ ਸਖਤੀ ਕੀਤੀ ਜਾ ਰਹੀ ਹੈ ਤਾਂ ਕਿ ਲੋਕ ਵੀ ਸੁਰੱਖਿਅਤ ਰਹਿਣ ਅਤੇ ਸ਼ਰਾਰਤੀ ਅਨਸਰ ਵੀ ਆਪਣੇ ਮਨਸੂਬੇ ਨੂੰ ਅੰਜਾਮ ਨਾ ਦੇ ਸਕਣ ।