ਲੋਕਾਂ ਦੀ ਸਹੂਲਤ ਲਈ ਇਹ ਦਫ਼ਤਰ ਖੋਲ੍ਹਿਆ ਗਿਆ ਹੈ,ਰਾਜਵਿੰਦਰ ਕੌਰ ਥਿਆੜਾ

ਲੋਕਾਂ ਦੀ ਸਹੂਲਤ ਲਈ ਇਹ ਦਫ਼ਤਰ ਖੋਲ੍ਹਿਆ ਗਿਆ ਹੈ,ਰਾਜਵਿੰਦਰ ਕੌਰ ਥਿਆੜਾ

ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਆਪ ਦੇ ਸੀ ਐਮ ਹਾਊਸ ਨਾਲ ਕੁਨੇਕਟਿਡ ਜ਼ਿਲ੍ਹਾ ਪੱਧਰੀ ਦਫਤਰ ਦਾ ਕੀਤਾ ਉਦਘਾਟਨ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਆਮ ਆਦਮੀ ਪਾਰਟੀ ਦਾ ਜ਼ਿਲ੍ਹਾ ਪੱਧਰੀ ਦਫ਼ਤਰ ਸਥਾਨਕ ਅਰਬਨ ਅਸਟੇਟ ਨਵੀਆਂ ਕਚਹਿਰੀਆਂ ਦੇ ਪਿਛਲੇ ਪਾਸੇ ਖੋਲ੍ਹਿਆ ਗਿਆ।ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਜਵਿੰਦਰ ਕੌਰ ਥਿਆੜਾ,ਟਾਂਡਾ ਦੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਤੇ ਜ਼ਿਲ੍ਹਾ ਕਪੂਰਥਲਾ ਦੇ ਨਵ ਨਿਯੁਕਤ ਪ੍ਰਧਾਨ ਲਲਿਤ ਸਕਲਾਨੀ ਨੇ ਕੀਤਾ।ਇਸ ਮੌਕੇ ਤੇ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਦਫ਼ਤਰ ਖੋਲ੍ਹਿਆ ਗਿਆ ਹੈ।

ਹੁਣ ਜਨਤਾ ਦੀ ਹਰ ਸਮੱਸਿਆ ਦਾ ਹੱਲ ਇਸ ਦਫ਼ਤਰ ਵਿੱਚ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਵ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਹ ਦਫ਼ਤਰ ਖੋਲ੍ਹਿਆ ਗਿਆ ਹੈ, ਤਾਂ ਕਿ ਛੋਟੇ ਮੋਟੇ ਕੰਮਾਂ ਲਈ ਆਮ ਲੋਕਾਂ ਨੂੰ ਭਟਕਣਾ ਨਾ ਪਏ ਅਤੇ ਉਨ੍ਹਾਂ ਦੇ ਕੰਮ ਇਸ ਦਫ਼ਤਰ ਰਾਹੀਂ ਹੋ ਸਕਣ।ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਘੱਟ ਕਰਨ ਅਤੇ ਸਮੇਂ ਦੀ ਬੱਚਤ ਕਰਨ ਲਈ ਦਫ਼ਤਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਦਫਤਰ ਸੀ ਐਮ ਹਾਊਸ ਨਾਲ ਕੁਨੇਕਟਿਡ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੰਡਿਆ ਗਿਆ ਹੈ ਅਤੇ ਮੰਤਰੀਆਂ ਦੀ ਡਿਊਟੀ ਸਬੰਧਤ ਜ਼ਿਲ੍ਹਿਆਂ ਵਿੱਚ ਵਿਕਾਸ ਕਾਰਜਾਂ ਅਤੇ ਬਕਾਇਆ ਪਏ ਕੰਮਾਂ ਨੂੰ ਨੇਪਰੇ ਚੜਾਉਣ ਲਈ ਲਗਾਈ ਗਈ ਹੈ, ਜਿਨ੍ਹਾਂਨੂੰ ਪੂਰਾ ਕਰਨ ਲਈ ਮੰਤਰੀ ਉਥੇ ਦੇ ਵਿਧਾਇਕ ਨਾਲ ਮਿਲ ਕੇ ਕੰਮ ਕਰਨਗੇ, ਇਸ ਲਈ ਜ਼ਿਲ੍ਹਾ ਕਪੂਰਥਲਾ ਵਿਖੇ ਲੋਕਲ ਬਾਡੀ ਮੰਤਰੀ ਇੰਦਰਬੀਰ ਸਿੰਘ ਨਿੱਝਰ ਕਿ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਮਹੀਨਿਆਂ ਵਿੱਚ ਛੇ ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਵਾਧਾ ਕੀਤਾ ਹੈ।

ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਦੇ ਉਹ ਕੰਮ ਵੀ ਕੀਤੇ ਜਾ ਰਹੇ ਹਨ, ਜੋ ਉਨ੍ਹਾਂ ਨੇ ਆਪਣੇ ਵਾਅਦਿਆਂ ਵਿੱਚ ਨਹੀਂ ਕੀਤੇ ਸਨ।ਇਕ ਵਿਧਾਇਕ ਨੂੰ ਇਕ ਪੈਨਸ਼ਨ ਅਤੇ ਲੋਕਾਂ ਤੋਂ ਜ਼ਮੀਨਾਂ ਤੇ ਨਾਜਾਇਜ਼ ਕਬਜੇ ਛੁਡਵਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੇ ਮਾਪਦੰਡ ਤਿਆਰ ਕਰੇਗੀ, ਜਿਸ ਤੋਂ ਦੂਜੀਆਂ ਪਾਰਟੀਆਂ ਵੀ ਸਿਖਿਆ ਲੈਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਵੀ ਨਿਰਦੋਸ਼ ਤੇ ਮੁਕੱਦਮਾ ਦਰਜ ਨਹੀਂ ਕੀਤਾ ਜਾਂਦਾ।ਲੋਕਾਂ ਨੇ ਆਪ ਸਰਕਾਰ ਨੂੰ ਬਦਲਾਅ ਲਈ ਚੁਣਿਆ ਹੈ,ਇਸ ਲਈ ਆਪ ਸਰਕਾਰ ਜ਼ਰੂਰ ਬਦਲਾਅ ਜਰੂਰ ਲਿਆਏਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਦਫ਼ਤਰ ਵਿੱਚ ਹਮੇਸ਼ਾ ਲੋੜਵੰਦਾਂ ਅਤੇ ਲੋਕ ਹਿੱਤਾਂ ਲਈ ਪਹਿਲਕਦਮੀ ਕੀਤੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਨਵ ਨਿਯੁਕਤ ਪ੍ਰਧਾਨ ਲਲਿਤ ਸਕਲਾਨੀ ਨੇ ਸਭ ਨੂੰ ਜੀ ਆਇਆਂ ਕਿਹਾ।ਇਸ ਮੌਕੇ ਜ਼ਿਲ੍ਹਾ ਸਕੱਤਰ ਪ੍ਰਦੀਪਪਾਲ ਸਿੰਘ ਥਿੰਦ, ਜ਼ਿਲ੍ਹਾ ਕੈਸ਼ੀਅਰ ਅਸ਼ੋਕ ਭਾਟੀਆ, ਲੋਕ ਸਭਾ ਹਲਕਾ ਖਡੂਰ ਸਾਹਿਬ ਇੰਚਾਰਜ ਬਲਜੀਤ ਸਿੰਘ ਖਹਿਰਾ, ਲੋਕ ਸਭਾ ਹਲਕਾ ਹੁਸ਼ਿਆਰਪੁਰ ਇੰਚਾਰਜ ਹਰਮਿੰਦਰ ਸਿੰਘ ਬਖ਼ਸ਼ੀ, ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਟਰਾਂਸਪੋਰਟ ਵਿੰਗ ਹਰਪਾਲ ਸਿੰਘ ਢਿੱਲੋਂ, ਸੂਬਾ ਜੁਆਇੰਟ ਸਕੱਤਰ ਗੁਰਸ਼ਰਨ ਸਿੰਘ ਕਪੂਰ, ਸੂਬਾ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ, ਟਰਾਂਸਪੋਰਟ ਵਿੰਗ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ, ਬੁੱਧੀਜੀਵੀ ਵਿੰਗ ਦੇ ਕੁਲਦੀਪ ਪਾਠਕ, ਡਾਕਟਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ, ਵਿਰਕ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਤਵਿੰਦਰ ਰਾਮ, ਲੀਗਲ ਵਿੰਗ ਜ਼ਿਲ੍ਹਾ ਪ੍ਰਧਾਨ ਨਿਤਿਨ ਮਿੱਟੂ, ਮਨਿਓਰਿਟੀ ਮੋਰਚਾ ਪੰਜਾਬ ਉਪ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ, ਸਪੋਰਟਸ ਵਿੰਗ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਐੰਡੀ, ਐਮਐਲਏ ਉਮੀਦਵਾਰ ਰਹੇ ਫਗਵਾੜਾ ਤੋਂ ਜੋਗਿੰਦਰ ਸਿੰਘ ਮਾਨ, ਐਮਐਲਏ ਉਮੀਦਵਾਰ ਰਹੇ ਭੁਲੱਥ ਤੋਂ ਰਾਣਾ ਰਣਜੀਤ ਸਿੰਘ, ਐਮਐਲਏ ਉਮੀਦਵਾਰ ਰਹੇ ਕਪੂਰਥਲਾ ਤੋਂ ਮੰਜੂ ਰਾਣਾ, ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ, ਬਲਾਕ ਪ੍ਰਧਾਨ ਮਨਿੰਦਰ ਸਿੰਘ, ਬਲਾਕ ਪ੍ਰਧਾਨ ਪਿਆਰਾ ਸਿੰਘ, ਬਲਾਕ ਪ੍ਰਧਾਨ ਸਤਨਾਮ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ, ਸੋਸ਼ਲ ਮੀਡੀਆ ਇੰਚਾਰਜ ਵਿਕਾਸ ਮੋਮੀ, ਅਨਮੋਲ ਕੁਮਾਰ ਗਿੱਲ, ਯਸ਼ਪਾਲ ਆਜ਼ਾਦ ਆਦਿ ਹਾਜ਼ਰ ਸਨ।