20 ਸਾਲਾ ਕੁੜੀ ਨੇ ਬਦਮਾਸ਼ਾਂ ਤੋਂ ਤੰਗ ਹੋ ਕੇ ਕੀਤੀ ਖ਼ੁਦਕੁਸ਼ੀ
ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿ ਇਕ 20 ਸਾਲਾ ਕੁੜੀ ਨੇ ਬਦਮਾਸ਼ਾਂ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਨੇ ਬੀਤੀ ਦਿਨੀਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 20 ਸਾਲਾ ਕੁੜੀ ਰੋਜ਼ਾਨਾ ਅੰਮ੍ਰਿਤਸਰ ਤੋਂ ਪਿੰਡ ਅਜਨਾਲਾ ਕੰਮ ਲਈ ਆਉਂਦੀ ਸੀ। ਇਸ ਦੌਰਾਨ ਰਸਤੇ ‘ਚ ਕੁਝ ਨੌਜਵਾਨ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਮ੍ਰਿਤਕ ਕੁੜੀ ਦੇ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਕੁੜੀ ਨੇ ਸਾਨੂੰ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਸ ਘਟਨਾ ਦੀ ਸੂਚਨਾ ਦਿੱਤੀ ਸੀ। ਇਸ ਤੋਂ ਪਹਿਲਾਂ ਪਰਿਵਾਰ ਕੋਈ ਕਦਮ ਚੁੱਕਦਾ, ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।