- Advertisement -
HomeHimachalBaddiਪੰਜਾਬ : ਇੱਕ ਦੀ ਲਾਸ਼ ਦੇਖ ਦੂਜੇ ਭਰਾ ਦੀ ਵੀ ਹੋਈ ਮੌਤ,...

ਪੰਜਾਬ : ਇੱਕ ਦੀ ਲਾਸ਼ ਦੇਖ ਦੂਜੇ ਭਰਾ ਦੀ ਵੀ ਹੋਈ ਮੌਤ, ਦੇਖੋ ਵੀਡਿਓ

ਅੰਮਿ੍ਤਸਰ : ਹਲਕਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਅਲੀ ਨੰਗਲ ਵਿੱਚ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ ਜਦੋਂ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਭਰਾਵਾਂ ਦੇ ਚਚੇਰੇ ਭਰਾ ਅਤੇ ਰਿਸ਼ਤੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ (42 )ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਜਿਸ ਨੂੰ ਇੱਕ ਦਮ ਘਬਰਾਹਟ ਮਹਿਸੂਸ ਹੋਈ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਜਦ ਉਸਦੀ ਮੌਤ ਦੀ ਖਬਰ ਉਸਦੇ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਦਿੱਤੀ ਗਈ ਜੋ ਕਿ ਲੁਧਿਆਣਾ ਦੀ ਇੱਕ ਨਿੱਜੀ ਕੰਪਨੀ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਹੈ ਤਾਂ ਉਸ ਵੱਲੋਂ ਭਰਾ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਉਸ ਨੂੰ ਇਕਦਮ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਵੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਵਿਖੇ ਲਿਜਾਇਆ ਗਿਆ, ਜਿੱਥੇ ਕਿ ਉਸ ਨੂੰ ਵੀ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ। 

ਅੱਜ ਜਦੋਂ ਦੋਵਾਂ ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਸਮਸਾਨ ਘਾਟ ਅੰਤਮ ਸੰਸਕਾਰ ਲਈ ਲਿਆਂਦੀਆਂ ਗਈਆਂ ਤਾਂ ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ ਅਤੇ ਉੱਥੇ ਹੀ ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਇੱਕੋ ਚਿਖਾ ਵਿੱਚ ਚਿਣ ਕੇ ਅਗਨੀ ਭੇਟ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਚ ਰਿਸ਼ਤੇਦਾਰਾਂ ਸੱਜਣਾਂ ਮਿੱਤਰਾਂ ਵੱਲੋਂ ਸੁਖਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਪਰਵਾਰਕ ਮੈਂਬਰਾਂ ਨੇ ਕੰਪਨੀ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਪਨੀ ਵਿੱਚ ਨੌਕਰੀ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

Must Read

- Advertisement -

You cannot copy content of this page