ਹੁਸ਼ਿਆਰਪੁਰ/ ਅਨਿਕੇਤ : ਹੁਸਿ਼ਆਰਪੁਰ ਚ ਵਿਕਾਸ ਕਾਰਜਾਂ ਨੂੰ ਲੈ ਕੇ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਡਿਪਟੀ ਕਮਿਸ਼ਨਰ ਸਮੇਤ ਹੋਰਨਾਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਜਪਾ ਦੇਸ਼ ਭਰ ਚ ਵਿਕਾਸ ਕੰਮਾਂ ਦੀ ਹਨ੍ਹੇਰੀ ਚਲਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹੁਸਿ਼ਆਰਪੁਰ ਚ ਰੇਲਵੇ ਪ੍ਰਾਜੈਕਟ ਵੱਡੇ ਪੱਧਰ ਤੇ ਲਿਆਂਦੇ ਜਾ ਰਹੇ ਹਨ। ਸੜਕਾਂ ਦੀ ਮਾੜੀ ਹਾਲਤ ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦਾ ਹੈ ਤੇ ਕੇਂਦਰ ਇਸ ਵਿਚ ਕੁਝ ਵੀ ਦਖਲਅੰਦਾਜ਼ੀ ਨਹੀਂ ਕਰ ਸਕਦਾ।