Punjab Govt AD
HomeHimachalਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਕਿਸਾਨਾਂ ਨੂੰ ਕੀਤੀ ਗਈ ਅਪੀਲ 

ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਕਿਸਾਨਾਂ ਨੂੰ ਕੀਤੀ ਗਈ ਅਪੀਲ 

WhatsApp Group Join Now
WhatsApp Channel Join Now

ਫਿਰੋਜ਼ਪੁਰ : ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ. ਤੇਜਪਾਲ ਸਿੰਘ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ। ਡਾ. ਤੇਜਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਫ਼ਸਲ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਾੜ੍ਹੀ ਦੀਆਂ ਫਸਲਾਂ ਵਿੱਚੋਂ ਪ੍ਰਮੁੱਖ ਫਸਲ ਹੈ ਅਤੇ ਇਸ ਫਸਲ ਦੀ ਵਾਢੀ ਕਿਸਾਨਾਂ ਦੁਆਰਾ ਲਗਭਗ ਮੁਕੰਮਲ ਕੀਤੀ ਜਾ ਚੁੱਕੀ ਹੈ। ਕਣਕ ਦੀ ਫਸਲ ਦੇ ਨਾੜ ਅਤੇ ਰਹਿੰਦ-ਖੂੰਹਦ ਤੋਂ ਤੂੜੀ ਬਣਾਉਣ ਉਪਰੰਤ ਕਿਸਾਨਾਂ ਦੁਆਰਾ ਆਪਣੇ ਖੇਤ ਨੂੰ ਸਾਉਣੀ ਦੀ ਫਸਲ ਦੀ ਬਿਜਾਈ ਕਰਨ ਲਈ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਅਣਜਾਣੇ ਵਿੱਚ ਖੇਤ ਨੂੰ ਤਿਆਰ ਕਰਨ ਲਈ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਨ ਜਦਕਿ ਕਿ ਤੂੜੀ ਬਣਾਉਣ ਉਪਰੰਤ ਕਣਕ ਦੀ ਫਸਲ ਦੇ ਖੇਤ ਵਿੱਚ ਨਾਮਾਤਰ ਰਹਿੰਦ-ਖੂੰਹਦ ਬੱਚਦੀ ਹੈ, ਜਿਸ ਨੂੰ ਬਹੁਤ ਆਸਾਨੀ ਅਤੇ ਰਿਵਾਇਤੀ ਮਸ਼ੀਨਾਂ ਨਾਲ ਮਿੱਟੀ ਵਿੱਚ ਮਿਲਾ ਕੇ ਖੇਤ ਨੂੰ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਮਿੱਟੀ ਜੋ ਕਿ ਜੀਵਨ ਦੇ ਤਿੰਨ ਜ਼ਰੂਰੀ ਆਧਾਰ ਹਨ, ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਹੀ ਮਿਲਾਉਣਾ ਚਾਹੀਦਾ ਹੈ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ ਦੇ ਨਾਲ ਨਾਲ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨ ਗਰਮ ਰੁੱਤ ਦੀ ਮੂੰਗੀ ਆਦਿ ਵਰਗੀਆਂ ਫਸਲਾਂ ਦੀ ਜੀਰੋ ਡਰਿੱਲ, ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਹੀ ਫਸਲ ਦੀ ਬਿਜਾਈ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਯੋਗਦਾਨ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -