ਪੰਜਾਬ : ਵਿੱਤ ਮੰਤਰੀ ਵੱਲੋਂ ਸਿਵਲ ਹਸਪਤਾਲ ‘ਚ ਮਸ਼ੀਨ ਦਾ ਕੀਤਾ ਉਦਘਾਟਨ, ਦੇਖੋ ਵੀਡਿਓ

ਪੰਜਾਬ : ਵਿੱਤ ਮੰਤਰੀ ਵੱਲੋਂ ਸਿਵਲ ਹਸਪਤਾਲ ‘ਚ ਮਸ਼ੀਨ ਦਾ ਕੀਤਾ ਉਦਘਾਟਨ, ਦੇਖੋ ਵੀਡਿਓ ਪੰਜਾਬ : ਵਿੱਤ ਮੰਤਰੀ ਵੱਲੋਂ ਸਿਵਲ ਹਸਪਤਾਲ ‘ਚ ਮਸ਼ੀਨ ਦਾ ਕੀਤਾ ਉਦਘਾਟਨ, ਦੇਖੋ ਵੀਡਿਓ

ਸੰਗਰੂਰ : ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਖੇ ਨਵੀਂ ਅਤਿ ਆਧੁਨਿਕ ਡਾਇਲਸਿਸ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਾਇਲਸਿਸ ਕਰਵਾਉਣ ਲਈ ਆਉਂਦੇ ਮਰੀਜ਼ਾਂ ਨੂੰ ਇਸ ਅਤਿ ਆਧੁਨਿਕ ਮਸ਼ੀਨ ਦੇ ਸਥਾਪਤ ਹੋਣ ਨਾਲ ਵੱਡੀ ਰਾਹਤ ਮਿਲੇਗੀ ਅਤੇ ਡਾਇਲਸਿਸ ਦੀ ਵਾਰੀ ਸਬੰਧੀ ਪਹਿਲਾਂ ਬਣਦੀ ਉਡੀਕ ਸੂਚੀ ਦਾ ਮੁਕੰਮਲ ਤੌਰ ’ਤੇ ਖਾਤਮਾ ਹੋ ਜਾਵੇਗਾ। ਕਿਉਂਕਿ ਇਥੇ ਹੁਣ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਹੋਰ ਵੀ ਬਿਹਤਰ ਡਾਇਲਸਿਸ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਅਦਾਕਾਰ ਕਰਮਜੀਤ ਅਨਮੋਲ ਅਤੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਮਸ਼ੀਨ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਸਪਤਾਲ ਵਿਖੇ ਸਥਾਪਤ ਕੀਤੀ ਗਈ, ਇਹ 5ਵੀਂ ਡਾਇਲਸਿਸ ਮਸ਼ੀਨ ਹੈ।

ਜਿਸ ਨਾਲ ਹੁਣ ਦੋ ਸ਼ਿਫਟਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਰਾਤ 8 ਵਜੇ ਤੱਕ ਡਾਇਲਸਿਸ ਕੀਤਾ ਜਾ ਸਕੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਸਾਲ ਹੀ 26 ਜਨਵਰੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕਰਕੇ ਇੱਕ ਕ੍ਰਾਂਤੀਕਾਰੀ ਕਦਮ ਚੁੱਕਿਆ ਗਿਆ ਹੈ। ਜਿਸ ਨਾਲ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਰਾਹਤ ਤੋਂ ਬਾਅਦ ਸਿਵਲ ਹਸਪਤਾਲ ਸੰਗਰੂਰ ਵਿਖੇ ਓ.ਪੀ.ਡੀ ਸੇਵਾਵਾਂ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਪਿਛਲੇ ਸਾਲਾਂ ਨਾਲੋਂ ਵੱਡਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪਿਛਲੇ ਕਰੀਬ 18 ਦਿਨਾਂ ਵਿੱਚ ਇਹ ਅੰਕੜਾ ਤੇਜ਼ੀ ਨਾਲ ਵਧਿਆ ਹੈ।

ਜਿਸ ਦੇ ਮੱਦੇਨਜ਼ਰ ਹੁਣ ਇਸ ਹਸਪਤਾਲ ਵਿਖੇ ਓ.ਪੀ.ਡੀ ਪਰਚੀ ਖਿੜਕੀਆਂ ਦੀ ਗਿਣਤੀ 1 ਤੋਂ ਵਧਾ ਕੇ 4 ਕਰ ਦਿੱਤੀ ਗਈ ਹੈ, ਤਾਂ ਜੋ ਮਰੀਜ਼ਾਂ ਨੂੰ ਲੰਬੀਆਂ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਹਸਪਤਾਲ ਵਿਖੇ ਜਲਦੀ ਹੀ ਮਹਿਲਾ ਮਰੀਜ਼ਾਂ ਦੀ ਸਹੂਲਤ ਲਈ 2 ਨਵੀਂਆਂ ਪਰਚੀਆਂ ਖਿੜਕੀਆਂ ਵੀ ਖੋਲ੍ਹੀਆਂ ਜਾਣਗੀਆਂ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਸਥਾਪਤ ਸਟਰੋਕ ਯੂਨਿਟ ਵੀ ਅਧਰੰਗ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜਿਥੇ ਮੁਫ਼ਤ ਅਤੇ ਮਿਆਰੀ ਇਲਾਜ ਸੁਵਿਧਾਵਾਂ ਸਦਕਾ ਇਹ ਯੂਨਿਟ ਰਾਜ ਦੇ ਹੋਰਨਾਂ ਅਜਿਹੇ 4 ਸਟਰੋਕ ਯੂਨਿਟਾਂ ਨਾਲੋਂ ਪਹਿਲੇ ਸਥਾਨ ’ਤੇ ਚੱਲ ਰਿਹਾ ਹੈ। ਇਸ ਮੌਕੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page