ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖੀ ਭਾਈਚਾਰੇ ਅਤੇ ਵਿਸ਼ਵ ਏਕਤਾ ਦਾ ਅਨਮੋਲ ਖ਼ਜ਼ਾਨਾ--ਭਾਟੀਆ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ । ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ, ਭਾਈ ਭੁਪਿੰਦਰ ਸਿੰਘ (ਆਰ. ਸੀ. ਐਫ) ਵਾਲਿਆਂ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਸਟੇਜ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖੀ ਭਾਈਚਾਰੇ ਅਤੇ ਵਿਸ਼ਵ ਏਕਤਾ ਦਾ ਅਨਮੋਲ ਖ਼ਜ਼ਾਨਾ ਹੈ, ਇਸ ਵਿਚਲੀ ਬਾਣੀ ਅਧਿਆਤਮਕ ਅਤੇ ਸਮਾਜਿਕ ਅਗਵਾਈ ਦੇ ਨਾਲ ਵਿਸ਼ਵ ਭਾਈਚਾਰੇ, ਸਹਿਨਸ਼ੀਲਤਾ, ਅਮਨ ਸ਼ਾਂਤੀ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆ ਮਨੁੱਖੀ ਜੀਵਨ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ। ਹਾਜ਼ਿਰ ਸੰਗਤਾਂ ਦਾ ਧੰਨਵਾਦ ਕਰਦਿਆਂ ਮਾਸਟਰ ਸੁਖਜਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਅਕਤੂਬਰ ਮਹੀਨੇ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਵੀ ਦੱਸੀ। ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾਂ, ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਵਿੰਦਰ ਮੋਹਨ ਸਿੰਘ ਭਾਟੀਆ, ਸਤਬੀਰ ਸਿੰਘ, ਗੁਰਮੇਲ ਸਿੰਘ, ਬਾਪੂ ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਜਸਵਿੰਦਰ ਸਿੰਘ, ਸਤਿਬੀਰ ਸਿੰਘ, ਭੁਪਿੰਦਰ ਸਿੰਘ, ਉਂਕਾਰ ਸਿੰਘ ,ਧੰਨਪ੍ਰੀਤ ਸਿੰਘ ਭਾਟੀਆ, ਰਛਪਾਲ ਸਿੰਘ, ਗੁਰਕਮਲ ਸਿੰਘ, ਭਗਵੰਤ ਸਿੰਘ, ਐਂਟੀ ਕੁਰੱਪਸ਼ਨ ਬਿਊਰੋ ਆਫ ਇੰਡੀਆ ਦੇ ਚੀਫ਼ ਬਿਊਰੋ ਮਨਦੀਪ ਸਿੰਘ ਗਿੱਲ, ਜਗਜੀਤ ਸਿੰਘ, ਜਸਵਿੰਦਰ ਸਿੰਘ, ਸੁਖਦਰਸ਼ਨਪਾਲ ਸਿੰਘ, ਸੁਰਜੀਤ ਪਾਲ ਸਿੰਘ, ਵਿਕਰਮ, ਸਾਹਿਬ ਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੰਤੋਸ਼ ਕੌਰ, ਲਖਬੀਰ ਕੌਰ, ਕੁਲਵਿੰਦਰ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ ਸਮੇਤ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ, ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਦੇ ਨੌਜਵਾਨਾਂ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।