Girl in a jacket
HomePunjabAmritsarਜਲੰਧਰ : ਬਲਵੀਰ ਸਿੰਘ ਢੰਡੋਵਾਲ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ...

ਜਲੰਧਰ : ਬਲਵੀਰ ਸਿੰਘ ਢੰਡੋਵਾਲ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਜਲੰਧਰ :  ਪੰਜਾਬ ਸਰਕਾਰ ਵੱਲੋਂ ਪਿੱਛਲੇ ਦਿਨੀਂ ਹਲਕਾ ਸ਼ਾਹਕੋਟ ਅਧੀਨ ਪੈਂਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਬਲਵੀਰ ਸਿੰਘ ਢੰਡੋਵਾਲ ਸਰਗਰਮ ਵਰਕਰ ਆਮ ਆਦਮੀ ਪਾਰਟੀ ਨੂੰ ਮਾਰਕੀਟ ਕਮੇਟੀ ਸ਼ਾਹਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਤਾਜਪੋਸ਼ੀ ਸਬੰਧੀ ਮਾਰਕੀਟ ਕਮੇਟੀ ਦਫ਼ਤਰ ਸ਼ਾਹਕੋਟ ਵਿਖੇ ਰਤਨ ਸਿੰਘ ਕਾਕੜ ਕਲਾਂ ਇੰਚਾਰਜ਼ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੀ ਰਹਿਨੁਮਾਈ ਅਤੇ ਸਕੱਤਰ ਤਜਿੰਦਰ ਕੁਮਾਰ ਦੀ ਦੇਖ-ਰੇਖ ‘ਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੁਸ਼ੀਲ ਕੁਮਾਰ ਰਿੰਕੂ ਮੈਂਬਰ ਪਾਰਲੀਮੈਂਟ ਜਲੰਧਰ, ਬਲਕਾਰ ਸਿੰਘ ਕੈਬਨਿਟ ਮੰਤਰੀ ਪੰਜਾਬ, ਰਾਜਵਿੰਦਰ ਕੌਰ ਥਿਆੜਾ ਚੇਅਰਪਰਸਨ ਪੰਜਾਬ, ਵਰੁਣ ਰਾਜਾਸਾਸੀ ਵਾਈਸ ਪ੍ਰਧਾਨ ‘ਆਪ’ ਯੂਥ ਪੰਜਾਬ, ਸੁਭਾਸ਼ ਸ਼ਰਮਾ ਆਗੂ ‘ਆਪ’ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬਲਵੀਰ ਸਿੰਘ ਢੰਡੋਵਾਲ ਨਵ ਨਿਯੁਕਤ ਚੇਅਰਮੈਨ ਨੇ ਹਾਜ਼ਰ ‘ਆਪ’ ਦੀ ਸਮੁੱਚੀ ਲੀਡਰਸਿ਼ਪ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲਿਆ ਤੇ ਲੀਡਰਸ਼ਿਪ ਵੱਲੋਂ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਦਾ ਮੁੰਹ ਮਿੱਠਾ ਕਰਵਾਇਆ ਗਿਆ।

ਇਸ ਮੌਕੇ ਸਮਾਗਮ ਦੌਰਾਨ ਸੰਬੋਧਨ ਕਰਦਿਆ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੁਸ਼ੀਲ ਕੁਮਾਰ ਰਿੰਕੂ ਮੈਂਬਰ ਪਾਰਲੀਮੈਂਟ ਜਲੰਧਰ, ਬਲਕਾਰ ਸਿੰਘ ਕੈਬਨਿਟ ਮੰਤਰੀ ਪੰਜਾਬ, ਰਤਨ ਸਿੰਘ ਕਾਕੜ ਕਲਾਂ ਹਲਕਾ ਇੰਚਾਰਜ਼ ‘ਆਪ’ ਸ਼ਾਹਕੋਟ, ਵਰੁਣ ਰਾਜਾਸਾਸੀ ਵਾਈਸ ਪ੍ਰਧਾਨ ਯੂਥ ਪੰਜਾਬ ਆਦਿ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਸਰਕਾਰ ਵੱਲੋਂ ਪਾਰਟੀ ਲਈ ਦਿਲੋ ਕੰਮ ਕਰਨ ਵਾਲੇ ਆਮ ਲੋਕਾਂ ਨੂੰ ਉੱਚ ਅਹੁਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਲਵੀਰ ਸਿੰਘ ਢੰਡੋਵਾਲ ਆਮ ਪਰਿਵਾਰ ਵਿੱਚੋਂ ਹੈ ਅਤੇ ਉਸ ਵੱਲੋਂ ਪੱਲ੍ਹੇਦਾਰ ਹੁੰਦਿਆ ਪਾਰਟੀ ਪ੍ਰਤੀ ਤਨਦੇਹੀ ਨਾਲ ਸੇਵਾ ਕੀਤੀ ਗਈ। ਪਾਰਟੀ ਵੱਲੋਂ ਉਸ ਨੂੰ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ। ਉਨ੍ਹਾਂ ਬਲਵੀਰ ਸਿੰਘ ਢੰਡੋਵਾਲ ਨੂੰ ਚੇਅਰਮੈਨ ਬਣਨ ਅਤੇ ਅਹੁਦਾ ਸੰਭਾਲ ਤੇ ਵਧਾਈ ਦਿੱਤੀ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਨੇ ਪਾਰਟੀ ਹਾਈਕਮਾਂਡ, ਪਾਰਟੀ ਲੀਡਰਸਿ਼ਪ ਅਤੇ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਹ ਉਸ ਦੀ ਪੂਰੀ ਜਿੰਮੇਵਾਰੀ ਨਾਲ ਨਿਭਾਉਣਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -