- Advertisement -
HomePunjabAmritsarਜਲੰਧਰ: 100 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

ਜਲੰਧਰ: 100 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ

ਜਲੰਧਰ/ ਵਰੁਣ: ਗੁਰਸ਼ਰਨ ਸਿੰਘ ਸੰਧੂ IPS ਕਮਿਸ਼ਨਰ ਪੁਲਿਸ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਪਰ ਕਮਿਸ਼ਨਰੇਟ ਜਲੰਧਰ ਦੇ ਏਰੀਆ ਵਿੱਚ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਬਲਵਿੰਦਰ ਸਿੰਘ ਰੰਧਾਵਾ PPS ਵਧੀਕ ਡਿਪਟੀ ਕਮਿਸ਼ਨਰ ਸਾਹਿਬ ਜ਼ੋਨ -1 ਜਲੰਧਰ ਦੀਆਂ ਹਦਾਇਤਾਂ ਅਨੁਸਾਰ ਅਸ਼ਵਨੀ ਕੁਮਾਰ PPS / ACP ਸੈਂਟਰਲ ਜਲੰਧਰ ਅਤੇ INSP ਨਵਦੀਪ ਸਿੰਘ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਕੇ ਹੋਏ ਚੌਕੀ ਇੰਚਾਰਜ ਦਕੋਹਾ ASI ਮਨੀਸ਼ ਭਾਰਦਵਾਜ ਦੀ ਨਿਗਰਾਨੀ ਹੇਠ ASI ਹਰਭਜਨ ਲਾਲ ਸਮੇਤ ਪੁਲਿਸ ਪਾਰਟੀ ਦੇ ਮਿਤੀ 16.08.2022 ਨੂੰ ਰਾਮਾ ਮੰਡੀ ਪੁਲ ਦੇ ਨੇੜੇ ਮੌਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਐਕਟਿਵਾ ਨੰਬਰੀ PB08 DV – 5470 ਰੰਗ ਚਿੱਟਾ ਤੇ ਰਾਮਾ ਮੰਡੀ ਪੁਲ ਪਾਸ ਸ਼ੱਕੀ ਹਾਲਤ ਵਿੱਚ ਖੜਾ ਦਿਖਾਈ ਦਿੱਤਾ।

ਜਿਸਨੂੰ ASI ਹਰਭਜਨ ਲਾਲ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੌਂਕ ਦੀ ਬਿਨਾ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਕਾਰਤਿਕ ਪੁੱਤਰ ਕਿਸ਼ਨ ਲਾਲ ਵਾਸੀ ਮਕਾਨ ਨੰਬਰ 7 ਮੁਹੱਲਾ ਨੰਬਰ 20 ਜਲੰਧਰ ਕੈਂਟ ਦੱਸਿਆ। ਜਿਸਦੀ ਹਸਬ ਜਾਬਤਾ ਤਲਾਸ਼ੀ ਕਰਨ ਤੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ। ਜਿਸ ਦੇ ਆਧਾਰ ਤੇ ਮੁੱਕਦਮਾ ਨੰਬਰ 232 ਮਿਤੀ 16.08.2022 ਅਧ 22 / 29-61-85 NDPS ACT ਥਾਣਾ ਰਾਮਾਮੰਡੀ ਕਮਿਸ਼ਨਰੇਟ ਜਲੰਧਰ ਦਰਜ ਰਜਿਸਟਰ ਕੀਤਾ ਗਿਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page