ਜਲੰਧਰ/ENS : – 1984 ਵਿਚ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਸਾਬਕਾ ਕਪਤਾਨ ਭਾਰਤੀ ਹਾਕੀ ਟੀਮ ਦੀ ਯਾਦ ਵਿਚ ਗਠਤ ਹੋਈ ਸੁਰਜੀਤ ਹਾਕੀ ਸੁਸਾਇਟੀ ਦੇ ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐਸ. ਡਿਪਟੀ ਕਮਿਸ਼ਨਰ, ਜਲੰਧਰ 20ਵੇਂ ਪ੍ਰਧਾਨ ਬਣ ਗਏ ਹਨ। ਸੁਰਜੀਤ ਹਾਕੀ ਸੁਸਾਇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਅਨੁਸਾਰ ਅੱਜ ਸੁਸਾਇਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਵਿਚ ਸੁਰਜੀਤ ਹਾਕੀ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਜਲੰਧਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐਸ. ਨੂੰ ਪ੍ਰਧਾਨ ਬਣਾਇਆ ਗਿਆ ਹੈ।
ਉਹਨਾਂ ਅੱਗੇ ਕਿਹਾ ਕਿ ਸੁਸਾਇਟੀ ਮੈਂਬਰ ਜਲਦ ਹੀ ਡਿਪਟੀ ਕਮਿਸ਼ਨਰ ਜਲੰਧਰ ਅਤੇ ਪ੍ਰਧਾਨ, ਸੁਰਜੀਤ ਹਾਕੀ ਸੁਸਾਇਟੀ ਨੂੰ ਮਿਲਕੇ ਸੁਸਾਇਟੀ ਦੀਆਂ ਗਤੀਵਿਧੀਆਂ ਅਤੇ 40ਵੇਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਉਣਗੇ। ਮੀਟਿੰਗ ਵਿੱਚ ਲਖਵਿੰਦਰਪਾਲ ਸਿੰਘ ਖਹਿਰਾ, ਰਣਬੀਰ ਸਿੰਘ ਟੁੱਟ, ਇਕਬਾਲ ਸਿੰਘ ਸੰਧੂ, ਐਲ.ਆਰ. ਨਈਅਰ, ਰਮਨੀਕ ਸਿੰਘ ਰੰਧਾਵਾ ਗੁਰਵਿੰਦਰ ਸਿੰਘ ਗੁੱਲੂ, ਰਮਨੀਕ ਸਿੰਘ ਰੰਧਾਵਾ ਅਤੇ ਰਾਮ ਪਰਤਾਪ ਹਾਜਿਰ ਸਨ ।

ਜਲੰਧਰ: ਵਿਸ਼ੇਸ਼ ਸਾਰੰਗਲ ਬਣੇ ਸੁਰਜੀਤ ਹਾਕੀ ਸੁਸਾਇਟੀ ਦੇ 20ਵੇਂ ਪ੍ਰਧਾਨ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -