Girl in a jacket
HomeHimachalBaddiਜਲੰਧਰ STF ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ 2 ਨੂੰ ਕੀਤਾ ਗ੍ਰਿਫਤਾਰ,...

ਜਲੰਧਰ STF ਪੁਲਿਸ ਨੇ 300 ਗ੍ਰਾਮ ਹੈਰੋਇਨ ਸਮੇਤ 2 ਨੂੰ ਕੀਤਾ ਗ੍ਰਿਫਤਾਰ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨਸ਼ੇ ਨੂੰ ਰੋਕਣ ਦੇ ਲਈ ਲਗਾਤਾਰ ਪੰਜਾਬ ਸਰਕਾਰ ਵੱਲੋਂ ਤੇ ਪੰਜਾਬ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸੇ ਦੇ ਚਲਦੇ ਐਸਟੀਐਫ ਜਲੰਧਰ ਪੁਲਿਸ ਨੂੰ ਉਸ ਸਮੇਂ ਅੰਮ੍ਰਿਤਸਰ ਦੇ ਵਿੱਚੋਂ ਸਫਲਤਾ ਮਿਲੀ ਜਦੋਂ ਪੁਲਿਸ ਨੇ 2 ਵਿਅਕਤਿਆਂ ਨੂੰ 300 ਗ੍ਰਾਮ ਹੈਰੋਇਨ ਤੇ ਬਲੈਰੋ ਕਾਰ ਸਮੇਤ ਗ੍ਰਫਤਾਰ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਟੀਐਫ ਜਲੰਧਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ 2 ਵਿਅਕਤੀ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅੰਮ੍ਰਿਤਸਰ ਵੇਰਕਾ ਚੌਂਕ ਦੇ ਨਜ਼ਦੀਕ ਨਾਕੇਬੰਦੀ ਕੀਤੀ ਗਈ ਅਤੇ ਉਹਨਾਂ ਵੱਲੋਂ ਇਹਨਾਂ ਦੋਨਾਂ ਵਿਅਕਤਿਆਂ ਨੂੰ ਬਲੈਰੋ ਕਾਰ ਸਮੇਤ ਰੋਕਿਆ ਅਤੇ ਜਦੋਂ ਤਲਾਸ਼ੀ ਲਿੱਤੀ ਤਾਂ ਇਹਨਾਂ ਦੇ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਦੋਨਾਂ ਵਿਅਕਤਿਆਂ ਨੂੰ ਗ੍ਰਿਫਤਾਰ ਕਰ ਲਿਆ।

ਆਰੋਪਿਆਂ ਦੀ ਪਹਿਚਾਣ ਸੁਰਿੰਦਰ ਸਿੰਘ ਅਤੇ ਪਰਮਜੀਤ ਸਿੰਘ ਦੇ ਤੌਰ ਤੇ ਹੋਈ ਹੈ। ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਐਸਟੀਐਫ ਜਲੰਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਦੋਨਾਂ ਵਿਅਕਤਿਆਂ ਦੀ ਬਰੀਕੀ ਨਾਲ ਪੁੱਛ ਗਿੱਛ ਹੋਵੇਗੀ। ਇਸ ਸਬੰਧੀ ਵੀ ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਫਿਲਹਾਲ ਦੋਵਾਂ ਵਿਅਕਤਿਆਂ ਨੂੰ ਗ੍ਰਿਫਤਾਰ ਕਰ ਲਿੱਤਾ ਤੇ ਇਹਨਾਂ ਦੇ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -