ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 28 ਅਗਸਤ ਐਤਵਾਰ ਨੂੰ ਹੋਵੇਗਾ: ਭਾਟੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 28 ਅਗਸਤ ਐਤਵਾਰ ਨੂੰ ਹੋਵੇਗਾ: ਭਾਟੀਆ

ਪ੍ਰਸਿੱਧ ਰਾਗੀ, ਅਤੇ ਕਥਾਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਣਗੇ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਧਾਰਮਿਕ ਸਮਾਗਮਾ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ 28  ਅਗਸਤ, ਐਤਵਾਰ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਸਮਾਗਮ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਸਟਰ ਸੁਖਜਿੰਦਰ ਸਿੰਘ ਨਿੱਝਰ ਅਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ 26ਅਗਸਤ ਸ਼ੁਕਰਵਾਰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਹਨਾਂ ਦੇ ਭੋਗ 28 ਅਗਸਤ, ਐਤਵਾਰ ਸਵੇਰੇ 11 ਵਜੇ ਪਾਏ ਜਾਣਗੇ ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਭੁਪਿੰਦਰ ਸਿੰਘ ਰੇਲ ਕੋਚ ਫੈਕਟਰੀ ਵਾਲਿਆਂ ਦੇ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ।