Girl in a jacket
HomeHimachalBaddi16 ਨਵੰਬਰ ਨੂੰ ਰਾਜਪਾਲ ਪੰਜਾਬ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ, ਦੇਖੋ ਵੀਡਿਓ

16 ਨਵੰਬਰ ਨੂੰ ਰਾਜਪਾਲ ਪੰਜਾਬ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ :  ਚੰਡੀਗੜ੍ਹ ਵਿਖੇ 16 ਨਵੰਬਰ ਨੂੰ ਰਾਜਪਾਲ ਪੰਜਾਬ ਨੂੰ ਸ਼੍ਰੋਮਣੀ ਕਮੇਟੀ ਵਫ਼ਦ ਮਿਲੇਗਾ। ਉਠਾਏ ਜਾਣ ਵਾਲੇ ਸਿੱਖ ਮਸਲਿਆਂ ਵਿੱਚ ਬੰਦੀ ਸਿੰਘਾਂ ਦਾ ਮੁੱਦਾ ਅਹਿਮ ਹੋਵੇਗਾ।  SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ ਦਸਿਆ ਹੈ। ਉਨ੍ਹਾਂ ਕਿਹਾ SGPC ਬੰਦੀ ਸਿੰਘਾਂ ਦੇ ਮਾਮਲੇ ‘ਤੇ ਕਦੇ ਵੀ ਚੁੱਪ ਨਹੀਂ ਰਹੀ ਅਤੇ ਹੁਣ ਵੀ ਸੰਜੀਦਾ ਹੈ। ਬੰਦੀ ਛੋੜ ਦਿਵਸ ਮੌਕੇ ਦਿੱਤੇ ਸਿੰਘ ਸਾਹਿਬ ਦੇ ਸੰਦੇਸ਼ ਨੂੰ ਸਿਆਸੀ ਰੰਗਤ ਦੇਣ ਵਾਲੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵੱਲੋ ਕੀਤੀ ਗਈ ਬਿਆਨਬਾਜੀ ਦੀ ਹਰਕਤ ਮੰਦਭਾਗੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੱਸੇ ਕਿ ਬੰਦੀ ਸਿੰਘਾਂ ਰਿਹਾਈ ਲਈ ਹੁਣ ਤੱਕ ਉਨ੍ਹਾਂ ਨੇ ਕੀ ਕੋਸ਼ਿਸ਼ਾਂ ਕੀਤੀਆਂ ਹਨ । 

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ 11 ਮੈਂਬਰੀ ਨੂੰ ਵੀ ਰਾਜਸੀ ਹਿੱਤਾਂ ਲਈ ਦਿੱਲੀ ਕਮੇਟੀ ਦੇ ਆਗੂਆਂ ਨੇ ਤਾਰਪੀਡੋ ਕੀਤਾ ਸੀ। ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜੇਲ੍ਹ ਵਿੱਚ ਜਾਵੇਗਾ। ਇਸ ਸਬੰਧੀ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਵੀ ਲਿਖੀ ਹੈ। ਇਸ ਤੋਂ ਅਲਾਵਾ ਭਲਕੇ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਮੁਲਾਕਾਤ ਕੀਤੀ ਜਾਵੇਗੀ। ਜਿਥੇ ਚੁੱਕੇ ਜਾਣ ਵਾਲੇ ਸਿੱਖ ਮਸਲਿਆਂ ਵਿੱਚ ਬੰਦੀ ਸਿੰਘਾਂ ਦਾ ਮੁੱਦਾ ਅਹਿਮ ਹੋਵੇਗਾ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਦਾ ਵਫਦ ਦੇਸ਼ ਦੇ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਤੋਂ ਮੁਲਾਕਾਤ ਦਾ ਸਮਾ ਲੈਣ ਲਈ ਖੁਦ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਿੰਘ ਸਾਹਿਬ ਦੇ ਆਦੇਸ਼ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਸਿੱਖ ਜਥੇਬੰਦੀਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਕੱਤਕਤਾ ਸੱਦੀ ਜਾਵੇਗੀ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -