ਨੰਗਲ/ਸੰਦੀਪ ਸ਼ਰਮਾ : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ ਹੱਲ ਕਰਨ ਲਈ ਜਨ ਸੁਣਾਵੀ ਕੈਂਪ ਲਗਾਏ ਜਾ ਰਹੇ ਹਨ। ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਅਧੀਨ ਵੱਖ-ਵੱਖ ਉਪ ਮੰਡਲਾਂ ਵਿੱਚ ਹਰ ਹਫਤੇ ਇਹ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆ ਜਾ ਰਹੀਆਂ ਹਨ।
ਦੂਰ ਦੂਰਾਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਜਿਲ੍ਹਾ ਦਫਤਰਾਂ ਵਿੱਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਮੇ ਦੀ ਬੱਚਤ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਇਹ ਜਨ ਸੁਣਾਵੀ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਵਿੱਚ ਲੋਕਾਂ ਦਾ ਭਰਵਾ ਉਤਸ਼ਾਹ ਪਾਇਆ ਜਾ ਰਿਹਾ ਹੈ।
