ਪੰਜਾਬ: ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ: ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਤਰਨ ਤਾਰਨ: ਤਰਨ ਤਾਰਨ ਵਿਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਅਜੇ ਰਾਜ ਸਿੰਘ ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਦੀ ਨਿਗਰਾਨੀ ਹੇਠ। ਡੀ.ਐਸ.ਪੀ.ਡੀ ਦੀਆਂ ਹਦਾਇਤਾਂ ਅਨੁਸਾਰ ਇੰਚਾਰਜ਼ ਸੀ.ਆਈ.ਏ ਤਰਨ ਤਾਰਨ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਟੀਮਾਂ ਤਿਆਰ ਕਰਕੇ ਭੇਜੀਆਂ ਗਈਆਂ। 

ਸੀ.ਆਈ.ਏ ਤਰਨ ਤਾਰਨ ਦੇ ਏ.ਐਸ.ਆਈ ਦਿਲਬਾਗ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਮੋੜ ਪਿੰਡ ਸੰਘੇ ਪੁੱਜੀ ਤਾਂ 2 ਨੌਜਵਾਨ ਸ਼ੜਕ ਦੇ ਕੰਡੇ ਖੜੇ ਸਨ। ਜਿੰਨਾਂ ਵੱਲੋਂ ਪੁਲਿਸ ਦੀ ਗੱਡੀ ਦੇਖ ਕੇ ਆਪਣੀਆਂ ਜੇਬਾਂ ਵਿੱਚੋਂ 2 ਲਿਫਾਫੇ ਸੜਕ ਤੇ ਸੁੱਟ ਦਿੱਤੇ। ਜਿੰਨਾਂ ਨੂੰ ਸ਼ੱਕ ਹੋਣ ਤੇ ਕਾਬੂ ਕਰਕੇ ਦੋਹਾਂ ਨੂੰ ਸੁੱਟੇ ਗਏ ਲਿਫਾਫਿਆਂ ਬਾਰੇ ਪੁੱਛਿਆ ਤਾਂ ਉਹਨਾਂ ਕਿਹਾ ਕਿ ਇਹਨਾਂ ਵਿੱਚ ਹੈਰੋਇਨ ਹੈ। ਜੋ ਚੈਕ ਕਰਨ ਤੇ ਜੋਬਨਜੀਤ ਸਿੰਘ ਵੱਲੋਂ ਸੁੱਟੇ ਲਿਫਾਫੇ ਵਿੱਚ 110 ਗ੍ਰਾਮ ਹੈਰੋਇਨ ਅਤੇ ਹਰਪਾਲ ਸਿੰਘ ਵੱਲੋਂ ਸੁੱਟੇ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿੱਚੋਂ 100 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜੋ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਦੇ ਹੋਏ ਇਹਨਾਂ ਪਾਸੋਂ 210 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰ:31 ਜੁਰਮ 21 (ਬੀ), 61,85-ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਤਰਨ-ਤਾਰਨ ਦਰਜ ਰਜਿਸ਼ਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀਆਂ ਨੂੰ ਅਦਾਲਤ ਪੇਸ਼ ਕਰਕੇ 1 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।