ਬਟਾਲਾ: ਬਟਾਲਾ ਪੁਲਿਸ ਦੇ ਅਧੀਨ ਪੈਂਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ ਵਿਖੇ ਮੋਟਰਸਾਈਕਲ ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਵਲੋਂ ਪਿੰਡ ਧਰਮਕੋਟ ਦੇ ਰਹਿਣ ਵਾਲੇ ਨੌਜਵਾਨ ਜੇਮਜ਼ ਮਸੀਹ ਪੁੱਤਰ ਲੱਖਾ ਮਸੀਹ ਵਾਸੀ ਪਰਾਣਾ ਧਰਮਕੋਟ ਤੇ ਫਾਇਰ ਕਰਕੇ ਉਸ ਨੂੰ ਜਖਮੀ ਕਰ ਦਿਤਾ ਗਿਆ। ਉਥੇ ਹੀ ਜਖਮੀ ਹਾਲਤ ਚ ਨੌਜਵਾਨ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਦਾਖਿਲ ਕਰਵਾਇਆ ਗਿਆ।
ਡਿਊਟੀ ਮੈਡੀਕਲ ਅਧਿਕਾਰੀ ਡਾ. ਪੁਸ਼ਮਿੰਦਰ ਸਿੰਘ ਨੇ ਜਾਣਕਾਰੀ ਦੇਂਦੇ ਦੱਸਿਆ ਕਿ ਨੌਜਵਾਨ ਜੇਮਸ ਮਸੀਹ ਦੀ ਲੱਤ ਤੇ ਗਨ ਸ਼ੋਟ ਹੈ ਅਤੇ ਉਸਦੇ ਹੋਰ ਵੀ ਸਟਾਂ ਲੱਗੀਆਂ ਹਨ ਅਤੇ ਗਨ ਸ਼ੋਟ ਹੋਣ ਦੇ ਚਲਦੇ ਉਕਤ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਇਲਾਜ ਲਈ ਗੁਰਦਾਸਪੁਰ ਹਸਪਤਾਲ ਚ ਰੈਫਰ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਦੀ ਸੂਚਨਾ ਮਿਲਦੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਜਖਮੀ ਨੌਜਵਾਨ ਦੇ ਬਿਆਨ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਦੋਂ ਅਸੀਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਐਸਐਚਓ ਮੈਡਮ ਦਿਲਪ੍ਰੀਤ ਕੌਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਮੀਡਿਆ ਨੂੰ ਕੋਈ ਜਾਣਕਾਰੀ ਨਹੀਂ ਦਿਤੀ|

