ਲੁਟੇਰੇ ਸੋਨਾ ਤੇ ਕੈਸ਼ ਲੁੱਟ ਕੇ ਹੋਏ ਫਰਾਰ
ਅੰਮ੍ਰਿਤਸਰ : ਪੰਜਾਬ ਵਿੱਚ ਆਏ ਦਿਨ ਹੀ ਲੁੱਟਖੋਹ ਤੇ ਕਤਲ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਹੈ ਮਜੀਠਾ ਰੋਡ ਸਥਿਤ ਕਸ਼ਮੀਰ ਐਵਨਿਊ ਦਾ ਜਿੱਥੇ ਕਿ 3 ਅਣਪਛਾਤੇ ਲੁਟੇਰਿਆਂ ਵੱਲੋਂ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਅਤੇ ਘਰ ਚ ਦਾਖਲ ਹੋ ਕੇ ਇੱਕ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰਕੇ ਉਸ ਦੇ ਘਰ ਚੋਂ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਨਾਮਕ ਵਿਅਕਤੀ ਨੇ ਦੱਸਿਆ ਕਿ ਕਸ਼ਮੀਰ ਐਵਨਿਊ ਵਿੱਚ 51 ਨੰਬਰ ਚ ਅਮਰਪ੍ਰੀਤ ਸਿੰਘ ਨਾਮਕ ਵਿਅਕਤੀ ਰਹਿ ਰਿਹਾ ਸੀ। 3 ਅਣਪਛਾਤੇ ਲੁਟੇਰਿਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਅਮਰਪ੍ਰੀਤ ਸਿੰਘ ਨੂੰ ਬੁਰੀ ਤਰੀਕੇ ਨਾਲ ਜਖਮੀ ਕਰਕੇ ਘਰ ਦੇ ਵਿੱਚ ਸੋਨੇ ਅਤੇ ਕੈਸ਼ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਬਾਅਦ ਵਿੱਚ ਜਦੋਂ ਉਹਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਉਹਨਾਂ ਵੱਲੋਂ ਨਜ਼ਦੀਕੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਸ਼ਮੀਰ ਐਵਨਿਊ ਇਲਾਕੇ ਵਿੱਚ ਇੱਕ ਘਰ ਦੇ ਵਿੱਚ ਇੱਕ ਵਿਅਕਤੀ ਨੂੰ ਬੁਰੀ ਤਰੀਕੇ ਨਾਲ ਜਖਮੀ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਕੀ ਜਾਂਚ ਕਰ ਰਹੀ ਹੈ। ਫਰੈਂਸ ਕਲੱਬ ਦੀਆਂ ਟੀਮਾਂ ਵੱਲੋਂ ਵੀ ਇੱਥੇ ਪਹੁੰਚ ਕੇ ਸਾਰੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਹੋਏ ਵਿਅਕਤੀ ਦੇ ਬਿਆਨ ਕਲਮਬੰਦ ਕਰਕੇ ਮਾਮਲਾ ਦਰਜ ਕਰਕੇ ਪੁਲਿਸ ਅੱਗੇ ਦੀ ਕਾਰਵਾਈ ਕਰੇਗੀ।