ਨੰਗਲ/ਸੰਦੀਪ ਸ਼ਰਮਾ : ਸ਼੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਨਹਿਰ ਨੰਗਲ ਦੇ ਵਿੱਚ ਔਰਤ ਦੁਆਰਾ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਾਣੀ ਦੇ ਵਿੱਚ ਰੁੜ੍ਹ ਜਾਣ ਕਾਰਨ ਔਰਤ ਦੀ ਮੌਤ ਹੋ ਗਈ। ਜਿਸ ਦੀ ਪੁਸ਼ਟੀ ਔਰਤ ਨੂੰ ਨਹਿਰ ਵਿਚੋਂ ਕੱਢ ਕੇ ਹਸਪਤਾਲ ਲੇਜਾਣ ਤੇ ਡਾਕਟਰ ਵਲੋ ਕੀਤੀ ਗਈ।
ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਤੇ ਉਸ ਵੇਲੇ ਲੋਕਾਂ ਦਾ ਭਾਰੀ ਜਮਾਵੜਾ ਦੇਖਣ ਨੂੰ ਮਿਲਿਆ । ਜਦੋਂ ਇਕ ਔਰਤ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ । ਹਾਲਾਕੀ ਨਹਿਰ ਦੇ ਵਿਚ ਉਸ ਨੂੰ ਡੁੱਬਦਿਆਂ ਵੇਖ ਨੌਜਵਾਨਾਂ ਵੱਲੋ ਭਰਪੂਰ ਕੋਸ਼ਿਸ਼ ਕੀਤੀ ਗਈ ਕਿ ਉਸ ਨੂੰ ਨਹਿਰ ਵਿਚੋਂ ਕੱਢਿਆ ਜਾਵੇ ਤੇ ਨੌਜਵਾਨਾਂ ਵੱਲੋ ਭਾਰੀ ਕੌਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢ ਲਿਆ ਗਿਆ। ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ 108 ਐਂਬੂਲੈਂਸ ਦੁਵਾਰਾ ਔਰਤ ਨੂੰ ਹਸਪਤਾਲ ਭੇਜਿਆ ਗਿਆ। ਜਿੱਥੇ ਡਾਕਟਰ ਵੱਲੋਂ ਚੈੱਕਅਪ ਕਰਨ ਤੋਂ ਬਾਅਦ ਔਰਤ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ । 66 ਸਾਲਾ ਔਰਤ ਜੋ ਪੁਰਾਣੇ ਗੁਰਦੁਆਰੇ ਦੀ ਵਸਨੀਕ ਦਸੀ ਜਾ ਰਹੀ ਹੈ ਉਸਦੇ ਨਹਿਰ ’ਚ ਛਾਲ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।