Girl in a jacket
HomeHimachalਪੰਜਾਬ : ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 21 ਸਾਲਾ ਨੌਜਵਾਨ...

ਪੰਜਾਬ : ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 21 ਸਾਲਾ ਨੌਜਵਾਨ ਦੀ ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪੁਲਿਸ ਨੇ ਟਰੈਕਟਰ ਟਰਾਲੀ ਕਬਜੇ ਵਿੱਚ ਲੈ ਕਾਰਵਾਈ ਕੀਤੀ ਸ਼ੁਰੂ

ਫਿਰੋਜ਼ਪੁਰ: ਕੈਨਾਲ ਕਲੋਨੀ ਦੇ ਸੰਗਲਾਂ ਵਾਲੇ ਚੌਕ ਵਿੱਚ ਇੱਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਟਰੈਕਟਰ ਟਰਾਲੀ ਦੀ ਫੇਟ ਵੱਜਣ ਕਾਰਨ ਇੱਕ 21 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਮ੍ਰਿਤਕ ਨੌਜਵਾਨ ਵਿਜੇ  ਜਿਸਦੀ ਉਮਰ ਕਰੀਬ 21 ਸਾਲ ਜੋ ਛਾਉਣੀ ਤੋਂ ਵਾਪਿਸ ਘਰ ਆ ਰਿਹਾ ਸੀ ਕਿ ਰਾਸਤੇ ਵਿੱਚ ਸੰਗਲਾਂ ਵਾਲੇ ਚੌਂਕ ਵਿੱਚ ਉਸਦੇ ਮੋਟਰਸਾਈਕਲ ਨੂੰ ਇੱਕ ਟਰੈਕਟਰ ਟਰਾਲੀ ਨੇ ਫੇਟ ਮਾਰ ਦਿੱਤੀ, ਜਿਸ ਵਿੱਚ ਉਸਦੀ ਮੌਤ ਹੋ ਗਈ ਹੈ।

ਪਰਿਵਾਰਕ ਮੈਬਰਾਂ ਵੱਲੋਂ ਆਰੋਪ ਲਗਾਏ ਜਾ ਰਹੇ ਹਨ ਕਿ ਇਹ ਹਾਦਸਾ ਟਰੈਕਟਰ ਟਰਾਲੀ ਵਾਲੇ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਟਰੈਕਟਰ ਟਰਾਲੀ ਚਾਲਕ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਦੂਸਰੇ ਪਾਸੇ ਜਦੋਂ ਇਸ ਘਟਨਾ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਏ.ਐਸ.ਆਈ. ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਟਰੈਕਟਰ ਟਰਾਲੀ ਕਬਜੇ ਵਿੱਚ ਲੈਕੇ ਟਰੈਕਟਰ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -