HomeHimachalਪੰਜਾਬ : ਬਟਾਲਾ ਦੇ ਪਿੰਡ ਸੇਖਵਾਂ ਵਿੱਚ ਲਗਾਇਆ ਕਿਸਾਨ ਸਿਖਲਾਈ ਕੈਂਪ, ਕਿਸਾਨਾਂ...

ਪੰਜਾਬ : ਬਟਾਲਾ ਦੇ ਪਿੰਡ ਸੇਖਵਾਂ ਵਿੱਚ ਲਗਾਇਆ ਕਿਸਾਨ ਸਿਖਲਾਈ ਕੈਂਪ, ਕਿਸਾਨਾਂ ਨੂੰ ਕੀਤਾ ਸਨਮਾਨਿਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਸੇਖਵਾਂ ਵਿਚ ਗੁਰਦਾਸਪੁਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਕੈਂਪ ਦੌਰਾਨ ਵੱਖ ਵੱਖ ਬੀਜਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਗਰੂਪ ਸਿੰਘ ਸੇਖਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਆਦਿ ਸ਼ਾਮਲ ਹੋਏ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਨਵੀਆਂ ਤਕਨੀਕਾਂ ਬਾਰੇ ਦੱਸਿਆ। 

ਇਸ ਮੌਕੇ ਤੇ ਬੋਲਦਿਆਂ ਹੋਇਆਂ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਉਪਰਾਲੇ ਨਾਲ ਅੱਜ ਪਿੰਡ ਸੇਖਵਾਂ ਦੇ ਫੋਕਲ ਪੁਆਇੰਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ, ਜਿਸ ਦਾ ਮੰਤਵ ਹੈ ਕਿ ਕਿਸਾਨਾਂ ਨੂੰ ਖੇਤੀ ਕਿੱਤੇ ਵਿੱਚ ਅੱਗੇ ਵਧਾਉਣਾ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਮਿਲਦਾ ਹੱਕ ਬਰਾਬਰ ਦਿੱਤਾ ਜਾਵੇ। ਉਥੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਅਤੇ ਭਾਰੀ ਬਰਸਾਤ ਨਾਲ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਦੇ ਵਜੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕਿਸਾਨਾਂ ਦੀਆਂ ਨੁਕਸਾਨਿਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ 13 ਅਪ੍ਰੈਲ ਤੱਕ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾਂ ਕਰਾਏ ਜਾਣ। 

ਉੱਥੇ ਹੀ ਪ੍ਰਤਾਪ ਬਾਜਵਾ ਵੱਲੋਂ ਦਿੱਤੇ ਬਿਆਨ ਦੇ ਉਪਰ ਸ਼ਬਦੀ ਹਮਲਾ ਕਰਦਿਆਂ ਹੋਇਆਂ ਐਮ,ਐਲ.ਏ. ਬਟਾਲਾ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਆਪਣਾ ਘਰ ਸੰਭਾਲਣ ਦੀ ਲੋੜ ਹੈ, ਕਾਂਗਰਸ ਪਾਰਟੀ ਨੂੰ ਸਾਂਭਣ ਦੀ ਲੋੜ ਹੈ, ਦੂਸਰਿਆਂ ਨੂੰ ਸਲਾਹ ਦੇਣ ਦੀ ਲੋੜ ਨਹੀਂ ਹੈ। ਆਮ ਆਦਮੀ ਪਾਰਟੀ ਸਭ ਜਾਣਦੀ ਹੈ ਕਿ ਉਸ ਨੇ ਕੀ ਕਰਨਾ ਹੈ। ਉਥੇ ਹੀ ਪੰਜਾਬ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੀ ਕਿਸਾਨਾਂ ਦੇ ਕਿੱਤੇ ਨੂੰ ਬਚਾਉਣ ਲਈ ਕਿਹਾ ਕੀ ਅਜਿਹੇ ਕੈਂਪ ਲਗਾਉਣਾ ਬਹੁਤ ਜ਼ਰੂਰੀ ਹਨ ਇਸ ਕਰਕੇ ਪੰਜਾਬ ਸਰਕਾਰ ਵੱਲੋਂ ਉਪਰਾਲਾ ਕਰ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -