Punjab Govt AD
HomePunjabRaikotਪੰਜਾਬ: 'ਵੂਮੈਨ ਸਪੋਰਟਸ ਪਰਸਨੈਲਿਟੀ ਕਨੈਕਟ' ਦਾ ਸ਼ਾਨਦਾਰ ਸਮਾਗਮ ਆਯੋਜਿਤ, ਦੇਖੋ ਵੀਡਿਓ

ਪੰਜਾਬ: ‘ਵੂਮੈਨ ਸਪੋਰਟਸ ਪਰਸਨੈਲਿਟੀ ਕਨੈਕਟ’ ਦਾ ਸ਼ਾਨਦਾਰ ਸਮਾਗਮ ਆਯੋਜਿਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਠਿੰਡਾ: ਮਹਿਲਾ ਮੋਰਚਾ ਭਾਜਪਾ ਦੇ ਵਿਸ਼ੇਸ਼ ਮਿਸ਼ਨ ਦੇ ਕੌਮੀ ਕੋ-ਇੰਚਾਰਜ ਅਤੇ ਪੰਜਾਬ ਇੰਚਾਰਜ ਸਮਾਜ ਸੇਵੀ ਪ੍ਰਿੰਸੀਪਲ ਵੀਨੂੰ ਗੋਇਲ ਵੱਲੋਂ ਮਹਿਲਾ ਮੋਰਚਾ ਭਾਜਪਾ ਪੰਜਾਬ ਪ੍ਰਧਾਨ ਮੈਡਮ ਜੈਇੰਦਰ ਕੌਰ ਦੀ ਅਗਵਾਈ ਹੇਠ ਬਠਿੰਡਾ ਵਿਖੇ ਵਿਸ਼ੇਸ਼ ਪ੍ਰੋਗ੍ਰਾਮ “ਵੂਮੈਨ ਸਪੋਰਟਸ ਪਰਸਨੈਲਿਟੀ ਕਨੈਕਟ” ਦਾ ਆਯੋਜਨ ਕੀਤਾ।

ਇਸ ਪ੍ਰੋਗ੍ਰਾਮ ‘ਚ ਹਰਿਆਣਾ ਵਿਧਾਨ ਸਭਾ ਮੈਂਬਰ ਅਤੇ ਰਾਸ਼ਟਰੀ ਖਜ਼ਾਨਚੀ ਮਹਿਲਾ ਮੋਰਚਾ ਭਾਜਪਾ ਲਤਿਕਾ ਸ਼ਰਮਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਜਿਨ੍ਹਾਂ ਰਾਹੀਂ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਖੇਡਾਂ ‘ਚ ਮੱਲਾਂ ਮਾਰਨ ਵਾਲੀਆਂ ਮਹਿਲਾ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ।

ਵੀਨੂੰ ਗੋਇਲ ਨੇ ਦੱਸਿਆ ਕਿ ਪ੍ਰੋਗ੍ਰਾਮ ਵਿੱਚ 300 ਤੋਂ ਵੱਧ ਮਹਿਲਾ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਬਠਿੰਡਾ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੀਆਂ ਮਹਿਲਾ ਖਿਡਾਰਨਾਂ ਨੇ ਵੀ ਸ਼ਿਰਕਤ ਕੀਤੀ।

ਜੈਇੰਦਰ ਕੌਰ ਨੇ ਦੱਸਿਆ ਕਿ ਪ੍ਰੋਗ੍ਰਾਮ ਦਾ ਉਦੇਸ਼ ਔਰਤਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨਾ ਸਤਿਕਾਰ ਦੇਣਾ ਅਤੇ ਉਤਸ਼ਾਹਿਤ ਕਰਨਾ ਹੈ। ਪੰਜਾਬ ਵਿੱਚ ਇਹ ਪਹਿਲਾ ਪ੍ਰੋਗ੍ਰਾਮ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਹਿਲਾ ਖਿਡਾਰੀਆਂ ਤੋਂ ਇਲਾਵਾ ਉਨ੍ਹਾਂ ਦੀਆਂ ਮਾਤਾਵਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਖੇਡਾਂ ਵਿੱਚ ਭਾਗੀਦਾਰੀ ਵਧਾਉਣ ਲਈ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਦੌਰਾਨ ਆਏ ਹੋਏ ਸਾਰੇ ਮਹਿਮਾਨਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -