- Advertisement -
HomeHimachalBaddiਪੰਜਾਬ : 350 ਸ਼ਰਧਾਲੂਆ ਦਾ ਜੱਥਾ ਮੱਥਾ ਟੇਕਣ ਪਹੁੰਚਿਆ ਦਰਬਾਰ ਸਾਹਿਬ ,...

ਪੰਜਾਬ : 350 ਸ਼ਰਧਾਲੂਆ ਦਾ ਜੱਥਾ ਮੱਥਾ ਟੇਕਣ ਪਹੁੰਚਿਆ ਦਰਬਾਰ ਸਾਹਿਬ , ਦੇਖੋ ਵੀਡਿਓ

ਅੰਮਿ੍ਤਸਰ : ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਆ ਕੇ ਨਤਮਸਤਕ ਹੁੰਦੀਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਇਸੇ ਦੇ ਚਲਦੇ ਅੱਜ ਸ਼੍ਰੀ ਹਜੂਰ ਸਾਹਿਬ ਨੰਦੇੜ ਤੋਂ 350 ਮਰਾਠੀ ਯਾਤਰੀਆਂ ਦਾ ਇੱਕ ਜੱਥਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਿਆ, ਜਿਨ੍ਹਾਂ ਨੂੰ ਕਿ ਸ਼੍ਰੀ ਦਰਬਾਰ ਸਾਹਿਬ ਪਹੁੰਚਣ ਤੇ ਐਸਜੀਪੀਸੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਨਕ ਸਾਹਿਬ ਫਾਊਂਡੇਸ਼ਨ ਦੇ ਚੇਅਰਮੈਨ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਯਾਤਰਾ 24 ਨਵੰਬਰ ਨੂੰ ਭਗਤ ਨਾਮਦੇਵ ਜੀ ਦੇ ਜਨਮ ਸਥਾਨ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਇਹ ਯਾਤਰਾ ਹਜੂਰ ਸਾਹਿਬ ਨਾਂਦੇੜ ਤੋਂ ਹੁੰਦੇ ਹੋਏ ਵੱਖ-ਵੱਖ ਧਾਰਮਿਕ ਸਥਾਨਾਂ ਤੇ ਦਰਸ਼ਨ ਕਰਦੀ ਹੋਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚੀ ਹੈ। ਉਹਨਾਂ ਕਿਹਾ ਕਿ ਅਸੀਂ ਚਾਹੇ ਮਰਾਠਾ ਧਰਮ ਨਾਲ ਸਬੰਧ ਰੱਖਦੇ ਹਾਂ ਲੇਕਿਨ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਮੱਥਾ ਟੇਕਣ ਵਾਸਤੇ ਆਏ ਹਾਂ। ਉਹਨਾਂ ਕਿਹਾ ਕਿ ਸਾਡੀ ਇਸ ਯਾਤਰਾ ਦਾ ਮਕਸਦ ਹੈ ਕਿ ਅਸੀਂ ਪੂਰੇ ਦੇਸ਼ ਵਿੱਚ ਆਪਸੀ ਭਾਈਚਾਰਾ ਕਾਇਮ ਰੱਖ ਸਕੀਏ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -

You cannot copy content of this page