Girl in a jacket
HomeHimachalBaddiਪੰਜਾਬ : ਤੇਜ਼ ਰਫਤਾਰ ਪੈਟਰੋਲ ਟੈਂਕਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ...

ਪੰਜਾਬ : ਤੇਜ਼ ਰਫਤਾਰ ਪੈਟਰੋਲ ਟੈਂਕਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌ’ਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਫਤਿਹਗੜ੍ਹ ਚੂੜੀਆਂ ਦੇ ਉਸ ਸਮੇਂ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਕ ਵਿਅਕਤੀ ਪੈਟਰੋਲ ਪੰਪ ਤੋਂ ਆਪਣੇ ਮੋਟਰਸਾਈਕਲ ਵਿੱਚ ਤੇਲ ਪਵਾ ਕੇ ਬਾਹਰ ਨਿਕਲ ਰਿਹਾ ਸੀ ਕਿ ਇੱਕ ਤੇਜ਼ ਰਫਤਾਰ ਪੈਟਰੋਲ ਟੈਂਕਰ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਮੋਟਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡਾ ਭਰਾ ਕੁਲਵਿੰਦਰ ਸਿੰਘ ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ, ਤੇ ਦੋ ਬੱਚਿਆਂ ਦਾ ਬਾਪ ਹੈ। ਉਹ ਪੰਪ ਤੋਂ ਤੇਲ ਭਰਵਾ ਕੇ ਨਿਕਲ ਰਿਹਾ ਸੀ ਕਿ ਪਿੱਛੋਂ ਦੀ ਆ ਰਹੇ ਪੈਟਰੋਲ ਪੰਪ ਦੇ ਟੈਂਕਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਉਹਨਾਂ ਦੱਸਿਆ ਕਿ ਇਸ ਸੜਕ ਤੇ ਇੰਨੇ ਕੁ ਡਿਵਾਈਡਰ ਹਨ, ਜਿਸ ਦੇ ਕਾਰਨ ਆਏ ਦਿਨ ਇਹ ਹਾਦਸੇ ਹੁੰਦੇ ਰਹਿੰਦੇ ਹਨ। ਸਰਕਾਰ ਨੂੰ ਕਈ ਵਾਰ ਇਸ ਦੇ ਬਾਰੇ ਅਪੀਲ ਕਰ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਟੈਂਕਰ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ ਹੈ।  ਉਹਨਾਂ ਕਿਹਾ ਕਿ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਹਨ। ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

ਅਸੀਂ ਇਨਸਾਫ ਦੀ ਮੰਗ ਕਰਦੇ ਹਾਂ। ਉੱਥੇ ਹੀ ਮੌਕੇ ਤੇ ਪੁੱਜੇ ਬਲ ਕਲ਼ਾ ਚੌਂਕੀ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿ ਇੱਕ ਪੈਟਰੋਲ ਦਾ ਟੈਂਕਰ ਅੰਬ੍ਰਿਤ ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਰੋਡ ਵੱਲ ਆ ਰਿਹਾ ਸੀ ਤੇ ਮੋਟਰਸਾਈਕਲ ਸਵਾਰ ਤੇਲ ਪਵਾ ਕੇ ਬਾਹਰ ਨਿਕਲ ਰਿਹਾ ਸੀ ਤੇ ਡਿਵਾਈਡਰ ਕੱਟ ਤੇ ਪੈਟਰੋਲ ਪੰਪ ਦੇ ਟੈਂਕਰ ਨੇ ਉਸਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਤੇ ਚਲਦੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਟੈਂਕਰ ਡਰਾਈਵਰ ਫਰਾਰ ਹੋ ਚੁੱਕਾ ਹੈ ਉਸਦੇ ਮਾਲਕ ਆਉਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -