ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਜਿਥੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਤਾਂ ਜੋ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਆਏ ਦਿਨ ਹੀ ਲਗਾਤਾਰ ਇਨ੍ਹਾਂ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਉਨ੍ਹਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਲੁਧਿਆਣਾ ਦੇ ਢੰਡਾਰੀ ਨੇੜੇ ਰੋਡ ਪਾਰ ਕਰਦੇ ਸਮੇਂ ਵਿਅਕਤੀ ਦੀ ਟਰੱਕ ਦੀ ਚਪੇਟ ‘ਚ ਆਉਣ ਨਾਲ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਢੰਡਾਰੀ ਰੋਡ ਤੇ ਵੈਲਡਿੰਗ ਦਾ ਸਮਾਨ ਲੈ ਕੇ ਜਾ ਰਹੇ ਮਜ਼ਦੂਰ ਜੋ ਕਿ ਰੋਡ ਪਾਰ ਕਰ ਰਿਹਾ ਸੀ ਟਰੱਕ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ।
ਹਾਦਸੇ ਤੋ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿਤੀ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਹੈ। ਦੱਸਿਆ ਜਾ ਰਿਹਾ ਕਿ ਮਜ਼ਦੂਰ ਮਹਿੰਦਰ ਸਿੰਘ ਵੈਲਡਿੰਗ ਕਰਨ ਵਾਲਾ ਚਸ਼ਮਾ ਯੁਕ਼ਤ ਸਮਾਨ ਲੈ ਕੇ ਰੋਡ ਪਾਰ ਕਰ ਰਿਹਾ ਸੀ।
