Punjab Govt AD
HomeHimachalਪੰਜਾਬ : ਦਸੂਹਾ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਦੇਖੋ ਵੀਡਿਓ

ਪੰਜਾਬ : ਦਸੂਹਾ ਨਜ਼ਦੀਕ ਵਾਪਰਿਆ ਭਿਆਨਕ ਹਾਦਸਾ, ਦੇਖੋ ਵੀਡਿਓ

WhatsApp Group Join Now
WhatsApp Channel Join Now

ਦਸੂਹਾ : ਦਸੂਹਾ ਨਜ਼ਦੀਕ ਅੱਜ ਸਵੇਰੇ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਚ 10 ਦੇ ਕਰੀਬ ਵਿਅਕਤੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਸਰਕਾਰੀ ਹਸਪਤਾਲਾਂ ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਸਵੇਰੇ ਦੇ ਸਮੇਂ ਵਾਪਰਿਆ ਹੈ। ਸਵੇਰ ਦੇ ਸਮੇਂ ਸਵਾਰੀਆਂ ਨਾਲ ਭਰੀ ਇਕ ਟੂਰਿਸਟ ਬੱਸ ਜੋ ਕਿ ਦਿੱਲੀ ਤੋਂ ਕੱਟੜਾ ਜਾ ਰਹੀ ਸੀ ਤੇ ਜਦੋਂ ਇਹ ਬੱਸ ਦਸੂਹਾ ਦੇ ਪਿੰਡ ਐਮਾ ਨਜ਼ਦੀਕ ਪਹੁੰਚੀ ਤਾਂ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਬਸ ਚ ਸਵਾਰ ਕਈ ਸਵਾਰੀਆਂ ਜਖਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਥਾਣਾ ਦਸੂਹਾ ਦੇ ਪੁਲਿਸ ਅਧਿਕਾਰੀਆਂ ਵਲੋਂ ਮੌਕੇ ਤੇ ਪਹੁੰਚ ਕੇ ਐਬੂਲੈਂਸਾਂ ਰਾਹੀਂ ਦਸੂਹਾ ਅਤੇ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਚ ਭਰਤੀ ਕਰਵਾਇਆ ਗਿਆ।

ਹਾਲਾਂਕਿ ਇਸ ਘਟਨਾ ਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ, ਪਰੰਤੂ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ। ਦੱਸਿਆ ਜਾ  ਰਿਹਾ ਹੈ ਕਿ ਬੱਸ ਚ ਵੱਡੀ ਗਿਣਤੀ ਚ ਸਵਾਰੀਆਂ ਸਨ ਜੋ ਕਿ ਦਿੱਲੀ ਤੋਂ ਕੱਟੜਾ ਜਾ ਰਹੀਆਂ ਸਨ ਤੇ ਜਦੋਂ ਇਹ ਬੱਸ ਪਿੰਡ ਐਮਾਂ ਨਜ਼ਦੀਕ ਪਹੁੰਚੀ ਤਾਂ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਮੁਤਾਬਿਕ ਬਸ ਡਰਾਈਵਰ ਨੂੰ ਨੀਂਦ ਦਾ ਝੋਕਾ ਆਉਣ ਕਾਰਨ ਇਹ ਹਾਦਸਾ ਵਾਪਰਿਆ ਅਤੇ ਥਾਣਾ ਦਸੂਹਾ ਦੀ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -