Punjab Govt AD
HomeHimachalਪੰਜਾਬ: ਪਤਨੀ ਦੇ ਆਸ਼ਕ ਨਾਲ ਹੋਏ ਝਗੜੇ ਦੌਰਾਨ ਨੌਜਵਾਨ ਦੀ ਹੋਈ ਮੌਤ,...

ਪੰਜਾਬ: ਪਤਨੀ ਦੇ ਆਸ਼ਕ ਨਾਲ ਹੋਏ ਝਗੜੇ ਦੌਰਾਨ ਨੌਜਵਾਨ ਦੀ ਹੋਈ ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ: ਜਿਲੇ ਦੇ ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਕਿਸ਼ਨਪੁਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਅਤੇ ਭੈਣ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਿਸ਼ਨਪੁਰਾ ਅਮਰੀਕਾ ਦਾ ਸਿਟੀਜਨ ਸੀ। ਉਹਨਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ 13 ਸਾਲ ਬਾਅਦ ਪਿੰਡ ਪਰਤਿਆ ਸੀ। ਉਹਨਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਦਾ ਨਵੰਬਰ 2018 ਵਿੱਚ ਸਤਵਿੰਦਰ ਕੌਰ ਨਾਲ ਵਿਆਹ ਹੋਇਆ ਸੀ। ਜਨਵਰੀ 2019 ਵਿਚ ਸਤਵਿੰਦਰ ਕੌਰ ਦੇ ਕਥਿਤ ਆਸ਼ਕਾਂ ਵੱਲੋਂ  ਕੁਲਵਿੰਦਰ ਸਿੰਘ ਨੂੰ ਕਿਸ਼ਨਪੁਰਾ ਘਰ ਵਿਚ ਹੀ ਸਿਰ ਵਿੱਚ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਸੀ। 

ਇਸ ਮਾਮਲੇ ਵਿਚ ਥਾਣਾ ਭੈਣੀ ਮੀਆਂ ਖਾਂ ਵਿਖੇ ਸਤਵਿੰਦਰ ਕੌਰ ਅਤੇ ਉਸਦੇ ਦੋ ਹੋਰ ਸਾਥੀਆਂ ਉੱਤੇ ਮਾਮਲਾ ਦਰਜ ਹੋਇਆ ਸੀ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਦੇ ਇਲਾਜ ਲਈ ਉਸ ਨੂੰ ਅਮਰੀਕਾ ਭੇਜਿਆ ਗਿਆ ਸੀ। ਕੁਝ ਸਮਾਂ ਬਾਅਦ ਉਹ ਫਿਰ ਭਾਰਤ ਪਰਤ ਆਇਆ ਸੀ ਅਤੇ ਹੁਣ ਕੁਝ ਮਹੀਨੇ ਪਹਿਲਾਂ ਹੀ ਅਮਰੀਕਾ ਪਰਤ ਗਿਆ ਸੀ। ਜਿੱਥੇ ਉਸ ਦੀ ਇਲਾਜ ਦੌਰਾਨ ਹੀ ਮੌਤ ਹੋ ਗਈ ਹੈ। ਉਹਨਾਂ ਨੇ ਦੱਸਿਆ ਕਿ ਉਹ ਰਾਤ ਸੁੱਤਾ ਤੇ ਸਵੇਰੇ ਉਹ ਉੱਠ ਹੀ ਨਹੀਂ ਪਾਇਆ ਜਾਂਚ ਤੋਂ ਬਾਅਦ ਪਤਾ ਚੱਲਿਆ ਕੇ ਕੁਲਵਿੰਦਰ ਦੀ ਮੌਤ ਹੋ ਚੁਕੀ ।ਮ੍ਰਿਤਕ ਦੀ ਪਤਨੀ ਅਤੇ ਉਸ ਦੇ ਸਾਥੀ ਅਦਾਲਤ ਵੱਲੋਂ ਮਿਲੀ ਜਮਾਨਤ ਤੇ ਬਾਹਰ ਘੁੰਮ ਰਹੇ ਹਨ ਪਰ ਉਹਨਾਂ ਨੂੰ ਹੁਣ ਆਪਣੇ ਪੁੱਤਰ ਦੇ ਜ਼ਖਮੀ ਹੋਣ ਅਤੇ ਹੁਣ ਮੌਤ ਦਾ ਪੰਜਾਬ ਸਰਕਾਰ ਅਤੇ ਮਾਨਯੋਗ ਅਦਾਲਤ ਹੀ ਇਨਸਾਫ ਦੇ ਸਕਦੀ ਹੈ। ਇਸ ਤੋਂ ਇਲਾਵਾ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਪਿੰਡ ਭੇਜਣ ਦੀ ਵੀ ਅਪੀਲ ਕੀਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -